ਨਸ਼ਾ ਮੁਕਤ ਖ਼ੁਸ਼ਹਾਲ ਪੰਜਾਬ ਸੰਸਥਾ ਵੱਲੋਂ ਪਿੰਡ ਠੱਟਾ ਨਵਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਦਾ ਆਗਾਜ਼

ਕੈਪਸਨ- ਨਸ਼ਾ ਮੁਕਤ ਖ਼ੁਸ਼ਹਾਲ ਪੰਜਾਬ ਸੰਸਥਾ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਸਮਾਜ ਸੇਵਕ ਸੁਖਵਿੰਦਰ ਸਿੰਘ ਸੌਂਦ, ਬਾਬਾ ਗੁਰਪ੍ਰਤਾਪ ਸਿੰਘ ਤੇ ਹੋਰ

ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ- ਅਜਾਦਵਿੰਦਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੋਂਦ ਵਿੱਚ ਆਈ ਸੰਸਥਾ’ ਨਸ਼ਾ ਮੁਕਤ ਖ਼ੁਸ਼ਹਾਲ ਪੰਜਾਬ’ ਵੱਲੋਂ ਅੱਜ ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਤੋਂ ਬਾਅਦ ਅਰਦਾਸ ਕਰਨ ਉਪਰੰਤ ਨਸ਼ਿਆਂ ਵਿਰੁੱਧ ਲੜਾਈ ਦਾ ਆਗਾਜ਼ ਕਰ ਦਿੱਤਾ।ਇਸ ਮੌਕੇ ਸੰਸਥਾ ਦੇ ਮੈਂਬਰਾਂ ਨੇ ਪ੍ਰਣ ਕੀਤਾ ਕਿ ਪੰਜਾਬ ਨਸ਼ਾ ਖ਼ਤਮ ਕਰਨ ਲਈ ਉਹ ਜੀਅ ਜਾਨ ਨਾਲ ਕੰਮ ਕਰਨਗੇ।

ਇਸ ਮੌਕੇ ਸੰਸਥਾ ਦੇ ਪ੍ਰਧਾਨ ਆਜਾਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਏ ਸਿੰਥੈਟਿਕ ਨਸ਼ੇ ਨੇ ਨੌਜਵਾਨਾਂ ਨੂੰ ਆਪਣੇ ਕਲਾਵੇ ਵਿੱਚ ਲੈ ਕੇ ਕਈ ਘਰ ਤਬਾਹ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾ ਵੱਲੋਂ ਪੰਜਾਬ ਵਿੱਚ ਜਿੱਥੇ ਵੀ ਨਸ਼ਾ ਵਿੱਕਦਾ ਹੋਇਆ,ਉੱਥੇ ਪਹੁੰਚ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਸ ਨੂੰ ਬੰਦ ਕਰਵਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਲੜਾਈ ਦੇ ਨਾਲ ਨਾਲ ਸੰਸਥਾ ਵੱਲੋਂ ਗਰੀਬ ਲੜਕੀਆਂ ਦੇ ਵਿਆਹ, ਬਜ਼ੁਰਗਾਂ ਦੇ ਮੁੜ ਵਸੇਬੇ ਲਈ ਯਤਨ ਅਤੇ ਹੋਰ ਸਮਾਜ ਭਲਾਈ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।

ਇਸ ਮੌਕੇ ਇਲਾਕੇ ਦੇ ਉੱਘੇ ਸਮਾਜ ਸੇਵਕ ਸੁਖਵਿੰਦਰ ਸਿੰਘ ਸੌਂਦ ਨੇ ਨੌਜਵਾਨਾਂ ਵੱਲੋਂ ਸ਼ੁਰੂ ਕੀਤੇ ਕਾਰਜ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਸ ਸੰਸਥਾ ਨੂੰ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੂੰ ਸੁਖਵਿੰਦਰ ਸਿੰਘ ਸੌਂਦ ਤੇ ਹੋਰ ਧਾਰਮਿਕ ਸਖਸ਼ੀਅਤਾਂ ਨੇ ਸਨਮਾਨਿਤ ਵੀ ਕੀਤਾ।ਇਸ ਮੌਕੇ ਬਾਬਾ ਗੁਰਪ੍ਰਤਾਪ ਸਿੰਘ,ਜੱਸ ਬੱਬਰ,ਰਾਜਾ ਮੰਗੂਪੁਰ, ਸਰਬਜੀਤ ਸਿੰਘ ਧੰਜਲ, ਜੋਬਨਪ੍ਰੀਤ ਸਿੰਘ ਖੋਜਾ, ਜਸਪ੍ਰੀਤ ਸਿੰਘ, ਮਨਿੰਦਰ ਸਿੰਘ, ਜਸਪਾਲ ਸਿੰਘ ਅਤੇ ਹੋਰ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleVHP THREATENS TO DEMOLISH CHURCHES IN MADHYA PRADESH BISHOP APPEALS TO THE PRESIDENT OF INDIA
Next articleRationale of Bad Bank for Needo-banking in Indian Economy Mayank Goel* & Professor M.M. Goel*