ਨਵੀਂ ਦਿੱਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦੇ ਮੋਢੀ ਆਗੂਆਂ ਵਿੱਚੋਂ ਇੱਕ ਯੋਗੇਂਦਰ ਯਾਦਵ ਨੇ ਕਿਹਾ ਕਿ ਕਿਸਾਨਾਂ ਨੇ ਇਕ ਵਾਰ ਫਿਰ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ ਜੋ ਆਖ ਰਹੇ ਸਨ ਕਿ ਇਹ ਦੇਸ਼ ਦੇ ਕੁਝ ਹਿੱਸਿਆਂ ਦੇ ਕਿਸਾਨਾਂ ਦਾ ਹੀ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਬੰਦ ਰਿਹਾ। ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਅੰਦੋਲਨ ਦਾ ਸਮਰਥਨ ਕਰ ਦਿੱਤਾ। ਹਰਿਆਣਾ ਵਿੱਚ ਸਭ ਕੁਝ ਬੰਦ ਰਿਹਾ। ਉਨ੍ਹਾਂ ਕਿਹਾ ਕਿ ਬਿਹਾਰ ’ਚ ਵੀ ਸਮਰਥਨ ਮਿਲਿਆ।
ਉਨ੍ਹਾਂ ਮੰਗ ਕੀਤੀ ਕਿ ਜਨਤਾ ਦਲ (ਸੰਯੁਕਤ) ਦੇ ਉਸ ਬੁਲਾਰੇ ਨੂੰ ਹੁਣ ਇਸ ਅਹੁਦੇ ਤੋਂ ਹਟਾ ਦਿੱਤਾ ਜਾਵੇ ਜਿਸ ਨੇ ਬੀਤੀ ਸ਼ਾਮ ਅੰਦੋਲਨ ਤੇ ਭਾਰਤ ਬੰਦ ਬਾਰੇ ਟਿੱਪਣੀ ਕੀਤੀ ਸੀ ‘ਬਾਂਦਰ ਹਨ, ਨੱਚਣਗੇ’। ਯਾਦਵ ਨੇ ਚਿਤਾਵਨੀ ਦਿੱਤੀ ਕਿ ‘ਜੇਡੀਯੂ’ ਕਾਰਵਾਈ ਕਰੇ, ਨਹੀਂ ਤਾਂ ਕਿਸਾਨ ਜਵਾਬ ਦੇਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਦੇ ਸੂਬੇ ਮੱਧ ਪ੍ਰਦੇਸ਼ ਵਿੱਚ ਵੀ ਬੰਦ ਨੂੰ ਸਮਰਥਨ ਮਿਲਿਆ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੀ ਮਮਤਾ ਦੀ ਸਰਕਾਰ ਨੇ ‘ਭਾਰਤ ਬੰਦ’ ਦਾ ਸਮਰਥਨ ਨਹੀਂ ਕੀਤਾ ਪਰ ਫਿਰ ਵੀ ਪੱਛਮੀ ਬੰਗਾਲ ਦੇ ਲੋਕਾਂ ਤੇ ਉੱਥੋਂ ਦੀਆਂ ਖੱਬੀਆਂ ਧਿਰਾਂ ਸਮੇਤ ਹੋਰ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly