ਇਸਲਾਮਾਬਾਦ (ਸਮਾਜ ਵੀਕਲੀ): ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਤਕਨੀਕੀ, ਵਿੱਤੀ ਤੇ ਹੋਰ ਸਮਰਥਨ ਦੇਣ ਵਿਚ ਪਾਕਿਸਤਾਨ ਨੂੰ ਮੁਸ਼ਕਲ ਆ ਰਹੀ ਹੈ ਕਿਉਂਕਿ ਹਾਲੇ ਤੱਕ ਉੱਥੋਂ ਦੀ ਸਰਕਾਰ ਨੂੰ ਕੌਮਾਂਤਰੀ ਮਾਨਤਾ ਨਹੀਂ ਮਿਲੀ ਹੈ। ਇਸ ਬਾਰੇ ਪਾਕਿਸਤਾਨ ਵਿਚ ਇਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਗਈ ਹੈ। ਅਫ਼ਗਾਨਿਸਤਾਨ ਖੁਰਾਕ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਅਫ਼ਗਾਨ ਪ੍ਰਸ਼ਾਸਨ ਵਿਚੋਂ ਵੱਡੇ ਵਿੱਤੀ ਤੇ ਤਕਨੀਕੀ ਮਾਹਿਰਾਂ ਦੇ ਨਿਕਲਣ ਕਾਰਨ ਵੱਡੀ ਚੁਣੌਤੀ ਬਣ ਗਈ ਹੈ। ਇਸ ਕਾਰਨ ਕਈ ਸੰਸਥਾਵਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਬਿਜਲੀ, ਸਿਹਤ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly