ਲਖਨਊ (ਸਮਾਜ ਵੀਕਲੀ): ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਜਿਨ੍ਹਾਂ ਨੂੰ ਹਿੰਸਾ ਤੋਂ ਬਾਅਦ ਲਖੀਮਪੁਰ ਖੀਰੀ ਵੱਲ ਜਾਂਦੇ ਸਮੇਂ ਹਿਰਾਸਤ ਵਿਚ ਲਿਆ ਗਿਆ ਸੀ, 28 ਘੰਟਿਆਂ ਬਾਅਦ ਵੀ ਪੁਲੀਸ ਹਿਰਾਸਤ ਵਿਚ ਹਨ। ਸੂਬਾ ਕਾਂਗਰਸ ਪ੍ਰਧਾਨ ਅਜੈ ਕੁਮਾਰ ਲੱਲੂ ਨੇ ਅੱਜ ਦੱਸਿਆ ਕਿ ਸ੍ਰੀਮਤੀ ਵਾਡਰਾ ਸਮੇਤ ਪੰਜ ਨੇਤਾਵਾਂ ਨੂੰ ਹਿਰਾਸਤ ਵਿੱਚ ਲਏ 28 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ। ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰਕੇ ਕਿਹਾ ਹੈ ਕਿ ਮੋਦੀ ਜੀ ਤੁਹਾਡੀ ਸਰਕਾਰ ਨੇ ਬਗ਼ੈਰ ਕਿਸੇ ਹੁਕਮ ਤੋਂ ਉਨ੍ਹਾਂ ਨੂੰ 28 ਘੰਟਿਆਂ ਤੋਂ ਹਿਰਾਸਤ ਵਿੱਚ ਰੱਖਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly