ਲਖਨਊ (ਸਮਾਜ ਵੀਕਲੀ) : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਲਖੀਮਪੁਰ ਖੀਰੀ ਘਟਨਾ ਦਾ ਕਥਿਤ ਵੀਡੀਓ ਟਵਿੱਟਰ ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਕਤਲ ਕਰਕੇ ਚੁੱਪ ਨਹੀਂ ਕਰਵਾਇਆ ਜਾ ਸਕਦਾ। ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਗਾਂਧੀ ਨੇ ਵੀਡੀਓ ਟਵੀਟ ਕੀਤਾ ਅਤੇ ਕਿਹਾ, ‘ਵੀਡੀਓ ਬਿਲਕੁਲ ਸਪਸ਼ਟ ਹੈ। ਪ੍ਰਦਰਸ਼ਨਕਾਰੀਆਂ ਨੂੰ ਕਤਲ ਕਰਕੇ ਚੁੱਪ ਨਹੀਂ ਕਰਵਾਇਆ ਜਾ ਸਕਦਾ।
ਨਿਰਦੋਸ਼ ਕਿਸਾਨਾਂ ਦਾ ਖੂਨ ਵਹਾਇਆ ਗਿਆ ਹੈ, ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਹੰਕਾਰ ਅਤੇ ਜਬਰ ਜੁਲਮ ਦਾ ਸੁਨੇਹਾ ਹਰ ਕਿਸਾਨ ਦੇ ਦਿਮਾਗ ਵਿੱਚ ਆਉਣ ਤੋਂ ਪਹਿਲਾਂ ਹੀ ਨਿਆਂ ਦਿੱਤਾ ਜਾਣਾ ਚਾਹੀਦਾ ਹੈ।’ ਉਨ੍ਹਾਂ ਪੋਸਟ ਕੀਤੇ 37 ਸੈਕਿੰਡ ਦੇ ਵੀਡੀਓ ਵਿੱਚ ਇੱਕ ਤੇਜ਼ ਰਫ਼ਤਾਰ ਥਾਰ ਜੀਪ ਲੋਕਾਂ ਨੂੰ ਪਿੱਛੇ ਤੋਂ ਦਰੜਦੀ ਹੋਈ ਦਿਖਾਈ ਦੇ ਰਹੀ ਹੈ। ਥਾਰ ਦੇ ਪਿੱਛੇ ਇੱਕ ਕਾਲੇ ਅਤੇ ਦੂਜੇ ਚਿੱਟੇ ਰੰਗ ਦੀਆਂ ਦੋ ਐੱਸਯੂਵੀ ਆਉਂਦੀਆਂ ਨਜ਼ਰ ਆ ਰਹੀਆਂ ਹਨ। ਵੀਡੀਓ ’ਚ ਲੋਕਾਂ ਨੂੰ ਚੀਕਦੇ ਤੇ ਰੋਂਣਦਿਆਂ ਸੁਣਿਆ ਜਾ ਸਕਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly