ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਬਿਜਲੀ ਦਾ ਬਲੈਕਆਊਟ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕੋਲੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਸ੍ਰੀ ਚੰਨੀ ਦਾ ਇਹ ਬਿਆਨ ਪੰਜਾਬ ਦੇ ਥਰਮਲ ਪਾਵਰ ਪਲਾਂਟਾਂ ਵਿਚ ਕੋਲੇ ਦੀ ਭਾਰੀ ਘਾਟ ਕਾਰਨ ਪੇਸ਼ ਆਈ ਬਿਜਲੀ ਦੀ ਸਮੱਸਿਆ ਦਰਮਿਆਨ ਸਾਹਮਣੇ ਆਇਆ ਹੈ।
ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿਰਫ਼ ਪੰਜਾਬ ਵਿਚ ਹੀ ਨਹੀਂ, ਬਲਕਿ ਸਮੁੱਚੇ ਦੇਸ਼ ਵਿਚ ਕੋਲੇ ਦਾ ਘਾਟ ਕਾਰਨ ਬਿਜਲੀ ਦਾ ਸੰਕਟ ਪੇਸ਼ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਕੋਲਾ ਮੰਤਰੀ ਨਾਲ ਗੱਲ ਕਰ ਚੁੱਕੇ ਹਨ। ਇੱਥੋਂ ਤੱਕ ਕਿ ਇਕ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੋਲੇ ਦੀ ਢੁੱਕਵੀਂ ਸਪਲਾਈ ਕਰਨ ਲਈ ਕਿਹਾ ਗਿਆ ਹੈ। ਇਹ ਪੁੱਛੇ ਜਾਣ ਉੱਤੇ ਕਿ ਸੂਬੇ ਵਿਚ ਬਿਜਲੀ ਦਾ ਬਲੈਕਆਊਟ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ, ਦੇ ਜਵਾਬ ਵਿਚ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly