ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀ ਤੇ 50 ਲੱਖ ਦੇਵੇਗੀ ਪੰਜਾਬ ਸਰਕਾਰ

Punjab Chief Minister Charanjit Singh Channi

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁਣਛ ਸੈਕਟਰ ’ਚ ਅਤਿਵਾਦੀਆਂ ਦਾ ਟਾਕਰਾ ਕਰਦਿਆਂ ਦੇਸ਼ ਸੇਵਾ ਲਈ ਜਾਨਾਂ ਨਿਛਾਵਰ ਕਰ ਗਏ ਹਨ। ਸ਼ਹੀਦਾਂ ਵਿਚ ਮੈਕੇਨਾਈਜ਼ਡ ਇਨਫੈਂਟਰੀ (1 ਸਿੱਖ) ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮਾਨਾ ਤਲਵੰਡੀ ਨਾਲ ਸਬੰਧਤ ਹਨ। 11 ਸਿੱਖ ਦੇ ਨਾਇਕ ਮਨਦੀਪ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਘਣੀਕੇ ਬਾਂਗਰ ਨੇੜਲੇ ਪਿੰਡ ਚੱਠਾ ਸ਼ੀਰਾ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਦੇ ਪਿੰਡ ਪਛਰੰਦਾ ਨਾਲ ਸਬੰਧਤ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ਹੀਦਾਂ ’ਚ ਮਾਨਾਂ ਤਲਵੰਡੀ ਤੇ ਪਛਰੰਡਾ ਦੇ ਜਵਾਨ ਵੀ ਸ਼ਾਮਲ
Next articleUS Navy Chief in India to strengthen military cooperation