ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ਮੰਗਲਵਾਰ ਨੂੰ ਮਨੁੱਖੀ ਅਧਿਕਾਰਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟਿੱਪਣੀ ਸਬੰਧੀ ਕਿਹਾ ਕਿ ਉਹ ਗੁਜਰਾਤ ਦਿਨਾਂ ਤੋਂ ਹੀ ਮਨੁੱਖੀ ਅਧਿਕਾਰਾਂ ਦਾ ਮਜ਼ਾਕ ਬਣਾ ਰਹੇ ਹਨ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਕਿ ਭਾਰਤ ਵਿੱਚ ਜਮਹੂਰੀਅਤ ਨੂੰ ਲਗਾਤਾਰ ਢਾਹ ਲੱਗ ਰਹੀ ਹੈ। ਉਨ੍ਹਾਂ ਟਵਿੱਟਰ ’ਤੇ ਕਿਹਾ,‘ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਮਨੁੱਖੀ ਅਧਿਕਾਰਾਂ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly