ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਚਾਈਲਡ ਅਬਿਊਜ਼ ਵਿਸ਼ੇ ਸਬੰਧੀ ਸੈਮੀਨਾਰ

ਕੈਪਸ਼ਨ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਚਾਈਲਡ ਅਬਿਊਜ਼ ਵਿਸ਼ੇ ਸੰਬੰਧੀ ਆਯੋਜਿਤ ਸੈਮੀਨਾਰ ਦੀ ਝਲਕ ।

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ ਗੁਰਪ੍ਰੀਤ ਦਿਓ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਚਾਈਲਡ ਅਬਿਊਜ਼ ਵਿਸ਼ੇ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਏ. ਐੱਸ. ਆਈ. ਗੁਰਬਚਨ ਸਿੰਘ, ਇੰਸਪੈਕਟਰ ਸੁਰਿੰਦਰ ਕੌਰ ਅਤੇ ਉਨ੍ਹਾਂ ਨਾਲ ਪਹੁੰਚੇ ਹੋਰ ਪੁਲੀਸ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਚਾਈਲਡ ਅਬਿਊਜ਼ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਦੌਰਾਨ ਉਨ੍ਹਾਂ ਦੱਸਿਆ ਕਿ ਵੂੂੂਮੈਨ ਹੈਲਪ ਡੈਸਕ ਜ਼ਿਲ੍ਹਾ ਕਪੂਰਥਲਾ, ਪੰਜਾਬ ਪੁਲੀਸ ਵੱਲੋਂ ਮਹਿਲਾ ਮਿੱਤਰ ਪ੍ਰੋਗ੍ਰਾਮ ਸ਼ੁਰੂ ਕੀਤਾ ਗਿਆ ਹੈ । ਜਿਸ ਰਾਹੀਂ ਉਨ੍ਹਾਂ ਔਰਤਾਂ ਦੀ ਮੱਦਦ ਕੀਤੀ ਜਾਂਦੀ ਹੈ, ਜੋ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਹਨ । ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਐਡਮਨਿਸਟ੍ਰੇਟਰ ਇੰਜ. ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੇਜਰ ਸਿੰਘ ਚੀਮਾ ਦੀ ਮੌਤ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਰਤਨ ਸਿੰਘ ਕਾਕੜ ਕਲਾਂ
Next articleपांचवा विशाल अशोक विजय दशमी महोत्सव आर.सी.एफ. में आज मनाया जाऐगा