ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲੀਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ।
ਸ੍ਰੀ ਰੰਧਾਵਾ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਖੇਤਰਾਂ ਦੇ ਪੰਜਾਬ ਪੁਲੀਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਂਦਿਆਂ ਪੁਲੀਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ- ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲੀਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਅਚਨਚੇਤ ਉਲੀਕੇ ਇਸ ਪ੍ਰੋਗਰਾਮ ਦੌਰਾਨ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਤਾਇਨਾਤ ਨਾਕਿਆਂ ਉਤੇ ਪੁਲਿਸ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly