ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਯੋਗੀ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੀ ਘਟਨਾ ਦੇ ਵਿਰੋਧ ’ਚ ਅੱਜ ਡਡਵਿੰਡੀ ਵਿਖੇ ਵੱਡੀ ਗਿਣਤੀ ’ਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਇੰਜੀ. ਸਵਰਨ ਸਿੰਘ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਾਨਾਥ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਇੰਜੀ. ਸਵਰਨ ਸਿੰਘ ਨੇ ਕਿਹਾ ਕਿ ਕਿਸਾਨ ਇਸ ਵੇਲੇ ਆਪਣੀ ਫਸਲ ਤੇ ਨਸਲ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ ਜਦਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕੁਚਲਣ ਦੀਆਂ ਕੋਝੀਆਂ ਚਾਲਾਂ ਚਲ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਦਰਦਨਾਕ ਘਟਨਾ ਨੇ ਸਾਰਿਆਂ ਦੇ ਹਿਰਦੇ ਵਲੂੰਧਰੇ ਹਨ ਅਤੇ ਯੋਗੀ ਸਰਕਾਰ ਭਾਜਪਾ ਆਗੂਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬੀ. ਐੱਸ. ਐੱਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾ ਕੇ ਸੂਬਿਆਂ ਦੇ ਅਧਿਕਾਰਾਂ ’ਤੇ ਸ਼ਰੇਆਮ ਡਾਕਾ ਮਾਰਿਆ ਹੈ ਅਤੇ ਸੀਮਾ ਸੁਰੱਖਿਆ ਬਲ ਦੇ ਜਰੀਏ ਕੇਂਦਰ ਸਰਕਾਰ ਪੰਜਾਬ ਉਪਰ ਕਬਜਾ ਕਰਕੇ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਦੇ ਮਨਸੂਬੇ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਕਰੇ ਅਤੇ ਕਿਸਾਨਾਂ ਦੇ ਕਾਤਲਾਂ ਨੂੰ ਸਪੈਸ਼ਲ ਅਦਾਲਤਾਂ ਦਾ ਗਠਨ ਕਰਕੇ ਮਿਸਾਲੀ ਸਜਾਵਾਂ ਦਿਵਾਈਆਂ ਜਾਣ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ ਨਹੀ ਤਾਂ ਜਨਤਾ ਦੀ ਤਾਕਤ ਹਾਕਮ ਨੂੰ ਝੁਕਾਉਣ ਦੇ ਸਮਰੱਥ ਹੈ। ਸਮਾਗਮ ਨੂੰ ਸਾਬਕਾ ਸਰਪੰਚ ਭਜਨ ਸਿੰਘ ਫੌਜੀ ਕਲੌਨੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ, ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਲਾਡੀ ਡਡਵਿੰਡੀ, ਡਡਵਿੰਡੀ ਸਰਕਲ ਦੇ ਜਥੇਦਾਰ ਸੁਖਚੈਨ ਸਿੰਘ ਮਨਿਆਲਾ, ਜਥੇ. ਹਰਜਿੰਦਰ ਸਿੰਘ ਵਿਰਕ, ਚੇਅਰਮੈਨ ਰਜਿੰਦਰ ਸਿੰਘ ਨਸੀਰੇਵਾਲ, ਸਾ. ਸਰਪੰਚ ਰਣਜੀਤ ਸਿੰਘ ਬਿਧੀਪੁਰ, ਹਰਨੇਕ ਸਿੰਘ ਬਿਧੀਪੁਰ, ਸਰਵਣ ਸਿੰਘ ਚੰਦੀ ਬੂਲਪੁਰ, ਯੂਥ ਆਗੂ ਕਮਲਜੀਤ ਸਿੰਘ ਹੈਬਤਪੁਰ, ਜਥੇ. ਮੰਗਲ ਸਿੰਘ ਸੁਖੀਆਨ ਨੰਗਲ, ਜਥੇ. ਗੁਰਦਿਆਲ ਸਿੰਘ ਬੂਹ, ਜਥੇ. ਇੰਦਰ ਸਿੰਘ ਲਾਟੀਆਂਵਾਲ, ਜਥੇ. ਭਗਵਾਨ ਸਿੰਘ ਮੈਰੀਪੁਰ, ਮਲਕੀਤ ਸਿੰਘ ਡੱਲਾ, ਬਲਵੀਰ ਸਿੰਘ ਗਾਜੀਪੁਰ, ਕੁਲਵਿੰਦਰ ਸਿੰਘ ਮੋਠਾਂਵਾਲ, ਡਾ. ਲਖਬੀਰ ਸਿੰਘ ਦੇਸਲ, ਸੁੁਖਦੇਵ ਸਿੰਘ ਦੇਸਲ, ਪ੍ਰਿੰ. ਗੁਰਦਿਆਲ ਸਿੰਘ, ਦਿਆਲ ਸਿੰਘ, ਜਸਵਿੰਦਰ ਕੌਰ ਟਿੱਬਾ, ਬੀਬੀ ਬਲਜੀਤ ਕੌਰ ਕਮਾਲਪੁਰ, ਬਲਬੀਰ ਸਿੰਘ ਭਗਤ ਟਿੱਬਾ, ਸਾ. ਸਰਪੰਚ ਸੁਰਜੀਤ ਸਿੰਘ ਕੋਠੇ ਕਾਲਾ ਸਿੰਘ, ਸੂਰਤ ਸਿੰਘ, ਰੇਸ਼ਮ ਸਿੰਘ ਝੰਡ, ਜਸਵਿੰਦਰ ਸਿੰਘ, ਜਰਨੈਲ ਸਿੰਘ, ਅਜੀਤ ਸਿੰਘ ਚੱਕ ਕੋਟਲਾ, ਜੋਗਾ ਸਿੰਘ, ਸਾ. ਸਰਪੰਚ ਸੁਖਦੇਵ ਰਾਜ, ਸਾ. ਸਰਪੰਚ ਮਾਨ ਸਿੰਘ ਅੱਲਾ ਦਿੱਤਾ, ਮਾ. ਗੁਰਦਿਆਲ ਸਿੰਘ, ਹਰਪ੍ਰਿਤਪਾਲ ਸਿੰਘ ਵਿਰਕ ਅਤੇ ਬਲਵੀਰ ਸਿੰਘ ਚੰਦੀ ਆਦਿ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleश्री सनातन धर्म सभा आर.सी.एफ की ओर से मनाया गया दशहरा
Next articleਪੰਜਾਬ ਦੇ ਮੁੱਖ ਮੰਤਰੀ ਜੀ,ਸਭ ਤੋਂ ਪਹਿਲਾਂ ਪੰਜਾਬ ਦੇ ਤਿੰਨ ‘ਸੱਸੇ’ ਸੁਧਾਰੋ