ਸ੍ਰੀਨਗਰ (ਸਮਾਜ ਵੀਕਲੀ): ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ’ਚ ਦੋ ਅਣਪਛਾਤੇ ਅਤਿਵਾਦੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆਂ ਜ਼ਿਲ੍ਹੇ ਦੇ ਦਰਾਗੜ੍ਹ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਉਦੋਂ ਮੁਕਾਬਲੇ ਵਿੱਚ ਬਦਲ ਗਈ, ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਫੋਰਸ ਨੇ ਗੋਲੀਬਾਰੀ ਦਾ ਢੁਕਵਾਂ ਜਵਾਬ ਵੀ ਦਿੱਤਾ ਤੇ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗੲੇ ਅਤਿਵਾਦੀਆਂ ਤੇ ਉਨ੍ਹਾਂ ਦੀ ਜਥੇਬੰਦੀ ਬਾਰੇ ਪਤਾ ਲਗਾਇਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly