ਗੁਜਰਾਤ ਹਾਈ ਕੋਰਟ ਵੱਲੋਂ ਨਰਾਇਣ ਸਾਈ ਨੂੰ ਦਿੱਤੀ ਫਰਲੋ ਸੁਪਰੀਮ ਕੋਰਟ ਨੇ ਰੱਦ ਕੀਤੀ

Narayan Sai, the son of self-styled godman Asaram

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਬਲਾਤਕਾਰ ਦੇ ਦੋਸ਼ੀ ਆਸਾਰਾਮ ਦੇ ਪੁੱਤ ਨਰਾਇਣ ਸਾਈਂ ਨੂੰ 14 ਦਿਨਾਂ ਦੀ ‘ਫਰਲੋ’ ਦਿੱਤੀ ਗਈ ਸੀ। ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਬੀਵੀ ਨਾਗਰਤਨਾ ਦੇ ਬੈਂਚ ਨੇ ਗੁਜਰਾਤ ਸਰਕਾਰ ਦੀ ਉਸ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨੇ ਸਾਈਂ ਨੂੰ ਫਰਲੋ ਦੇਣ ਦੇ ਹਾਈ ਕੋਰਟ ਦੇ 24 ਜੂਨ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਸਿਖਰਲੀ ਅਦਾਲਤ ਨੇ ਕਿਹਾ ਕਿ ‘ਫਰਲੋ’ ਪੂਰਨ ਅਧਿਕਾਰ ਨਹੀਂ ਹੈ ਅਤੇ ਇਸ ਨੂੰ ਦੇਣਾ ਕਈ ਗੱਲਾਂ ’ਤੇ ਨਿਰਭਰ ਕਰਦਾ ਹੈ। ਉਸ ਨੇ ਕਿਹਾ ਕਿ ਸਾਈ ਦੀ ਕੋਠੜੀ ਵਿੱਚੋਂ ਇਕ ਮੋਬਾਈਲ ਫੋਨ ਮਿਲਿਆ ਸੀ। ਇਸ ਲਈ ਜੇਲ ਅਧਿਕਾਰੀ ਨੇ ਉਸ ਨੂੰ ਫਰਲੋ ਦੇਣ ਦਾ ਵਿਰੋਧ ਕੀਤਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleDragging your feet, can’t be unending story: SC to UP on Lakhimpur Kheri violence
Next articleਮੋਦੀ ਨੇ ਕੁਸ਼ੀਨਗਰ ’ਚ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ