ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂੁਬੇ ਵਿੱਚ ਮਾਫ਼ੀਆ ਰਾਜ ਦੀ ਚੜ੍ਹਾਈ ਪਿੱਛੇ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀਆਂ ਦੀ ਮਿਲੀਭੁਗਤ ਸੀ। ਵੜਿੰਗ ਨੇ ਦਾਅਵਾ ਕੀਤਾ ਕਿ ਬਾਦਲ ਪਰਿਵਾਰ ਟਰਾਂਸਪੋਰਟ ਮਾਫ਼ੀਆ ਦਾ ਮੁੱਖ ਧੁਰਾ ਸੀ। ਮੰਤਰੀ ਨੇ ਕਿਹਾ, ‘‘ਅਮਰਿੰਦਰ ਸਿੰਘ ਨੇ ਉਨ੍ਹਾਂ ਲੋਕਾਂ ਨਾਲ ਸਮਝੌਤਾ ਕੀਤਾ, ਜਿਨ੍ਹਾਂ ਦੇ ਕਾਰਜਕਾਲ ਵਿੱਚ ਕਈ ਮਾਫੀਆ ਪੈਦਾ ਹੋਏ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਮਾਫੀਆ ਨੇ ਸਿਰ ਚੁੱਕਣਾ ਸ਼ੁਰੂ ਕੀਤਾ ਤੇ ਸਾਡੇ ਮੁੱਖ ਮੰਤਰੀ ਦੀ ਮਿਲੀਭੁਗਤ ਨਾਲ ਇਹ ਕਾਰੋਬਾਰ ਚੱਲਦਾ ਰਿਹਾ। ਇਹੀ ਵਜ੍ਹਾ ਹੈ ਕਿ ਮੈਂ ਅਮਰਿੰਦਰ ਸਿੰਘ ਨੂੰ ਸਮਝੌਤਾ ਕਰਨ ਵਾਲਾ ਮੁੱਖ ਮੰਤਰੀ ਆਖ ਰਿਹਾਂ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly