ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ਮੈਂਬਰਸ਼ਿਪ ਮੁਹਿੰਮ ਤੇ ਮਹਿੰਗਾਈ ਦੇ ਮੁੱਦੇ ’ਤੇ ਸ਼ੁਰੂ ਹੋਣ ਵਾਲੀ ਮੁਹਿੰਮ ਅਤੇ ਅਗਲੇ ਵਰ੍ਹੇ ਹੋਣ ਵਾਲੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਤੇ ਚਰਚਾ ਕਰਨ ਲਈ 26 ਅਕਤੂਬਰ ਨੂੰ ਜਨਰਲ ਸਕੱਤਰਾਂ, ਪ੍ਰਦੇਸ਼ ਪ੍ਰਧਾਨਾਂ ਅਤੇ ਸੂਬਾਈ ਇਕਾਈਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਮੁਤਾਬਕ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੱਲੋਂ ਇਸ ਸਬੰਧੀ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਪ੍ਰਦੇਸ਼ ਪ੍ਰਧਾਨਾਂ ਨੂੰ ਪੱਤਰ ਭੇਜਿਆ ਗਿਆ ਹੈ। ਇਹ ਮੀਟਿੰਗ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਹੋਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly