ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਦੇਸ਼ ਦੇ 75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੁਆਰਾ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਪੌਦੇ ਲਗਾਏ ਗਏ । ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਡਾ ਗੁਰਪ੍ਰੀਤ ਕੌਰ ਮੁਖੀ ਕਾਮਰਸ ਵਿਭਾਗ ਵੱਲੋਂ ਪੌਦੇ ਲਗਾਉਣ ਦੀ ਸ਼ੁਰੁਆਤ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਪੰਜਾਬੀ ਵਿਭ ਮੁੱਖੀ ਮਨਜਿੰਦਰ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਡਾ ਪਰਮਿੰਦਰ ਸਿੰਘ ਤੇ ਤਕਨੀਕੀ ਕਾਲਜ ਅੰਮ੍ਰਿਤਸਰ ਤੋਂ ਪ੍ਰੋ ਸੁਰਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।
ਉਨ੍ਹਾਂ ਨੇ ਕਾਲਜ ਵੱਲੋਂ ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਮਨਾਉਂਦਿਆਂ ਕੀਤੇ ਜਾ ਰਹੇ ਇਸ ਨਿਵੇਕਲੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਆਪਣਾ ਸੰਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਹਾਡ਼ੇ ਮੌਕੇ ਜਿਥੇ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਾਂ । ਉੱਥੇ ਹੀ ਸਾਨੂੰ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਦਿਹਾੜੇ ਨੂੰ ਮਨਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly