ਅਯੁੱਧਿਆ (ਉੱਤਰ ਪ੍ਰਦੇਸ਼) (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਦਿੱਲੀ ਵਾਸੀਆਂ ਨੂੰ ਹੁਣ ਅਯੁੱਧਿਆ ਦੇ ਮੁਫ਼ਤ ਦਰਸ਼ਨ ਕਰਵਾਏਗੀ। ਅੱਜ ਸ੍ਰੀ ਕੇਜਰੀਵਾਲ ਨੇ ਅਯੁੱਧਿਆ ਦੇ ਪ੍ਰਸਿੱਧ ਹਨੂੰਮਾਨਗੜ੍ਹੀ ਮੰਦਰ ਅਤੇ ਰਾਮ ਜਨਮ ਭੂਮੀ ਸਥਾਨ ਦਾ ਦੌਰਾ ਕੀਤਾ। ਮੰਦਰ ‘ਚ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘ਦਿੱਲੀ ’ਚ ਅਸੀਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾ ਰਹੇ ਹਾਂ। ਇਸ ਦੇ ਤਹਿਤ ਅਸੀਂ ਦਿੱਲੀ ਦੇ ਲੋਕਾਂ ਨੂੰ ਵੈਸ਼ਨੋ ਦੇਵੀ, ਰਾਮੇਸ਼ਵਰਮ, ਦਵਾਰਕਾਪੁਰੀ, ਹਰਿਦੁਆਰ, ਰਿਸ਼ੀਕੇਸ਼, ਮਥੁਰਾ ਅਤੇ ਵ੍ਰਿੰਦਾਵਨ ਸਮੇਤ ਵੱਖ-ਵੱਖ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਂਦੇ ਹਾਂ। ਹੁਣ ਅਸੀਂ ਦਿੱਲੀ ਦੇ ਲੋਕਾਂ ਨੂੰ ਅਯੁੱਧਿਆ ਦੇ ਮੁਫਤ ਦਰਸ਼ਨ ਕਰਵਾਵਾਂਗੇ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly