ਬ੍ਰਿਸਬਨ (ਸਮਾਜ ਵੀਕਲੀ): ਮਨਮੀਤ ਅਲੀਸ਼ੇਰ ਦੀ ਪੰਜਵੀਂ ਬਰਸੀ ਵਿਸ਼ੇਸ਼ ਮੌਕੇ ਲੋਗਨ ਗੁਰੂਘਰ ਵਿਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਪਤਵੰਤਿਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰਯੋਗ ਹੈ ਕਿ 28 ਅਕਤੂਬਰ 2016 ਨੂੰ ਇਸੇ ਸਥਾਨ ’ਤੇ ਸਥਾਨਕ ਨਿਵਾਸੀ ਨੇ ਮਨਮੀਤ ਨੂੰ ਡਿਊਟੀ ਦੌਰਾਨ ਜਲਣਸ਼ੀਲ ਪਦਾਰਥ ਪਾ ਕੇ ਜ਼ਿੰਦਾ ਸਾੜ ਦਿੱਤਾ ਸੀ।
ਇਸ ਮੌਕੇ ਮਨਮੀਤ ਪੈਰਾਡਾਈਜ਼ ਪਾਰਕ ਮਾਰੂਕਾ ਵਿਚ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਵੱਖ-ਵੱਖ ਬੱਸ ਡਿਪੂਆਂ ਦੇ ਡਰਾਈਵਰਾਂ, ਆਰ.ਟੀ.ਬੀ ਯੂਨੀਅਨ, ਰਾਜਨੀਤਕ, ਸਮਾਜਿਕ, ਸਾਹਿਤਕ, ਧਾਰਮਿਕ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਵੱਲੋਂ ਸ਼ਿਰਕਤ ਕੀਤੀ ਗਈ। ਬੁਲਾਰਿਆਂ ਨੇ ਆਪਣੀਆਂ ਤਕਰੀਰਾਂ ’ਚ ਕਿਹਾ ਕਿ ਮਰਹੂਮ ਪੰਜਾਬੀ ਭਾਈਚਾਰੇ ਦਾ ਮਾਣ ਸੀ। ਉਸ ਦੀ ਦਰਦਨਾਕ ਮੌਤ, ਲੰਬੀ ਚੱਲੀ ਕਾਨੂੰਨੀ ਪ੍ਰਕ੍ਰਿਆ ਅਤੇ ਇਨਸਾਫ਼ ਦੀ ਅਣਹੋਂਦ ’ਚ ਸਮੁੱਚਾ ਭਾਈਚਾਰਾ ਅੱਜ ਵੀ ਸਦਮੇ ਦਾ ਸ਼ਿਕਾਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly