ਦੇਸ਼ ’ਚ ਜਾਰੀ ਹਨ ‘ਅੱਛੇ ਦਿਨ’: ਪੈਟਰੋਲ ਗੰਗਾਨਗਰ ’ਚ 121 ਤੇ ਮੱਧ ਪ੍ਰਦੇਸ਼ ’ਚ 120 ਰੁਪਏ ਪ੍ਰਤੀ ਲਿਟਰ ਨੂੰ ਪਾਰ ਕੀਤਾ

ਨਵੀਂ ਦਿੱਲੀ, (ਸਮਾਜ ਵੀਕਲੀ) : ਅੱਜ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਨਵੇਂ ਸਿਖਰ ‘ਤੇ ਪਹੁੰਚ ਗਈਆਂ ਹਨ। ਮੱਧ ਪ੍ਰਦੇਸ਼ ‘ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ ਹੈ। ਦਿੱਲੀ ਵਿੱਚ ਪੈਟਰੋਲ 109.34 ਰੁਪਏ ਤੇ ਡੀਜ਼ਲ 98.07 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ, ਜਦ ਕਿ ਮੁੰਬਈ ਵਿੱਚ ਇਨ੍ਹਾਂ ਦੀ ਕੀਮਤ ਕ੍ਰਮਵਾਰ 115.15 ਰੁਪੲੇ ਤੇ 106.23 ਰੁਪੲੇ ਪ੍ਰਤੀ ਲਿਟਰ ਹੋ ਗਈ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ ਪੈਟਰੋਲ 121.52 ਰੁਪਏ ਤੇ ਡੀਜ਼ਲ 112.44 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਇੰਦਰਾ ਗਾਂਧੀ ਦੀ ਬਰਸੀ ਭੁੱਲੀ: ਜਾਖੜ ਨੇ ਕਿਹਾ,‘ ਕੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਨਹੀਂ ਹੈੈ?’
Next articleਸਰਕਾਰ ਦਾ ਦਾਅਵਾ: ਸਾਲ 2020-21 ’ਚ ਪ੍ਰਮੁੱਖ ਫ਼ਸਲਾਂ ਦਾ ਬਹੁਤਾ ਨੁਕਸਾਨ ਨਹੀਂ ਹੋਇਆ