ਮੋਗਾ (ਸਮਾਜ ਵੀਕਲੀ): ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀਆਂ ਦੀ ਸਜ਼ਾਵਾਂ ਲਈ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਘਰ ਅੰਦਰ ਬੈਠ ਕੇ ਪਾਠ ਵੀ ਕੀਤਾ। ਇਸ ਮਗਰੋਂ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੀ ਬੇਅਦਬੀ ਦੇ ਦੋਸ਼ੀਆਂ ਦੀਆਂ ਸਜ਼ਾਵਾਂ ਲਈ ਅਰਦਾਸ ਕਰਨ ਲਈ ਆਖਿਆ।
ਇਸ ਮੌਕੇ ਗ੍ਰੰਥੀ ਗੋਰਾ ਸਿੰਘ ਨੇ ਨਵਜੋਤ ਸਿੱਧੂ ਕੋਲ ਗਿਲਾ ਕੀਤਾ ਕਿ ਪੁਲੀਸ ਵੱਲੋਂ ਉਸ ’ਤੇ ਤਸ਼ੱਦਦ ਕੀਤਾ ਗਿਆ ਸੀ ਅਤੇ ਕਰੀਬ 4 ਸਾਲ ਪਹਿਲਾਂ ਰਾਜ ਸਰਕਾਰ ਨੇ ਉਸ ਲਈ 5 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਸੀ ਪਰ ਹੁਣ ਤੱਕ ਇਹ ਮਦਦ ਉਸ ਨੂੰ ਨਹੀਂ ਮਿਲੀ। ਸ੍ਰੀ ਸਿੱਧੂ ਨੇ ਟਵੀਟ ਵੀ ਕੀਤਾ, ‘ਗੁਰਦੁਆਰਾ ਸਾਹਿਬ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਵਿਖੇ ਅਰਦਾਸ… ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਦੀ ਅਰਦਾਸ… ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰੂ ਬਣਨਾ ਚਾਹੀਦਾ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly