ਟੀ20: ਭਾਰਤ ਨੇ ਸਕਾਟਲੈਂਡ ਨੂੰ 8 ਵਿਕਟਾਂ ਨਾਲ ਹਰਾਇਆ

ਸ਼ਾਰਜਾਹ/ਦੁਬਈ (ਸਮਾਜ ਵੀਕਲੀ):  ਭਾਰਤ ਨੇ ਟੀ20 ਵਿਸ਼ਵ ਕੱਪ ਦੇ ਮੈਚ ਵਿਚ ਸਕਾਟਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਬੱਲੇਬਾਜ਼ ਕੇ.ਐੱਲ. ਰਾਹੁਲ ਨੇ ਅਰਧ ਸੈਂਕੜਾ ਜੜਿਆ। ਰਾਹੁਲ ਨੇ 18 ਗੇਂਦਾਂ ਵਿਚ 50 ਦੌੜਾਂ ਬਣਾਈਆਂ ਜਿਨ੍ਹਾਂ ’ਚ ਛੇ ਚੌਕੇ ਅਤੇ ਤਿੰਨ ਛੱਕੇ ਮਾਰੇ। ਸਲਾਮੀ ਬੱਲੇਬਾਜ਼ ਵਜੋਂ ਉਤਰੇ ਰੋਹਿਤ ਸ਼ਰਮਾ ਨੇ ਵੀ 30 ਦੌੜਾਂ ਦਾ ਯੋਗਦਾਨ ਦਿੱਤਾ। ਕਪਤਾਨ ਵਿਰਾਟ ਕੋਹਲੀ ਦੋ ਤੇ ਸੂਰਿਆ ਕੁਮਾਰ ਯਾਦਵ 6 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਤੋਂ ਪਹਿਲਾਂ ਭਾਰਤ ਖ਼ਿਲਾਫ਼ ਟੀ20 ਵਿਸ਼ਵ ਕੱਪ ਦੇ ਮੈਚ ਵਿਚ ਸਕਾਟਲੈਂਡ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 85 ਦੌੜਾਂ ਉਤੇ ਆਊਟ ਹੋ ਗਈ।

ਭਾਰਤ ਲਈ ਮੁਹੰਮਦ ਸ਼ਮੀ ਤੇ ਰਵਿੰਦਰ ਜਡੇਜਾ ਨੇ ਤਿੰਨ-ਤਿੰਨ ਵਿਕਟ ਲਏ ਜਦਕਿ ਜਸਪ੍ਰੀਤ ਬੁਮਰਾਹ ਨੇ ਦੋ ਵਿਕਟਾਂ ਲਈਆਂ। ਇਕ ਹੋਰ ਮੈਚ ਵਿਚ ਨਿਊਜ਼ੀਲੈਂਡ ਨੇ ਗਲੇਨ ਫਿਲਿਪਸ ਤੇ ਜਿਮੀ ਨੀਸ਼ਾਮ ਵਿਚਾਲੇ ਪੰਜਵੇਂ ਵਿਕਟਾਂ ਲਈ ਨਾਬਾਦ 76 ਦੌੜਾਂ ਦੀ ਭਾਈਵਾਲੀ ਤੋਂ ਬਾਅਦ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ੁੱਕਰਵਾਰ ਨੂੰ ਇੱਥੇ ਟੀ20 ਵਿਸ਼ਵ ਕੱਪ ਦੇ ਸੁਪਰ 12 ਗੇੜ ਦੇ ਗਰੁੱਪ ਦੋ ਮੈਚ ਵਿਚ ਨਾਮੀਬੀਆ ਨੂੰ 52 ਦੌੜਾਂ ਨਾਲ ਹਰਾ ਕੇ ਤੀਜੀ ਜਿੱਤ ਦਰਜ ਕੀਤੀ। ਫਿਲਿਪਸ ਨੇ (39) ਤੇ ਨੀਸ਼ਾਮ (35) ਦੌੜਾਂ ਬਣਾ ਕੇ ਨਾਬਾਦ ਰਹੇ। ਨਿਊਜ਼ੀਲੈਂਡ ਨੇ ਚਾਰ ਵਿਕਟਾਂ ’ਤੇ 163 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਨਾਮੀਬੀਆ ਦੀ ਟੀਮ ਸੁਸਤ ਸ਼ੁਰੂਆਤ ਤੋਂ ਬਾਅਦ ਲਗਾਤਾਰ ਵਿਕਟ ਗੁਆ ਕੇ 20 ਓਵਰਾਂ ਵਿਚ ਸੱਤ ਵਿਕਟਾਂ ’ਤੇ 111 ਦੌੜਾਂ ਹੀ ਬਣਾ ਸਕੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਵਾਪਸ ਲਿਆ
Next articleਪੰਜਾਬ ਵਿੱਚ ਵੀ ਤੇਲ ਕੀਮਤਾਂ ਘਟਣ ਦੀ ਸੰਭਾਵਨਾ