ਅਨਿਲ ਦੇਸ਼ਮੁਖ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ

ਮੁੰਬਈ (ਸਮਾਜ ਵੀਕਲੀ):  ਇਥੇ ਅਦਾਲਤੀ ਛੁੱਟੀਆਂ ਦੌਰਾਨ ਲਗਾਈ ਗਈ ਵਿਸ਼ੇਸ਼ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਉੱਤੇ ਕਾਲੇ ਧਨ ਨੂੰ ਸਫੈਦ ਕਰਨ ਦਾ ਦੋਸ਼ ਹੈ। ਇਸ ਕੇਸ ਦੀ ਜਾਂਚ ਕਰਨ ਵਾਲੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੇਸ਼ਮੁਖ ਖ਼ਿਲਾਫ਼ 9 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਈਡੀ ਦੀ ਮੰਗ ਨੂੰ ਠੁਕਰਾਉਂਦਿਆਂ ਦੇਸ਼ਮੁਖ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਈਡੀ ਨੇ ਬੀਤੀ ਸੋਮਵਾਰ ਰਾਤ ਨੂੰ 12 ਘੰਟੇ ਪੁੱਛ-ਪੜਤਾਲ ਕਰਨ ਮਗਰੋਂ ਦੇਸ਼ਮੁਖ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਮੰਗਲਵਾਰ ਨੂੰ ਅਦਾਲਤ ਨੇ ਦੇਸ਼ਮੁਖ ਨੂੰ 6 ਨਵੰਬਰ ਤੱਕ ਈਡੀ ਦੀ ਹਿਰਾਸਤ ਵਿੱਚ ਰਿਮਾਂਡ ਉੱਤੇ ਭੇਜ ਦਿੱਤਾ ਸੀ। ਈਡੀ ਅਨੁਸਾਰ ਦੇਸ਼ਮੁਖ ਨੇ ਗ੍ਰਹਿ ਮੰਤਰੀ ਰਹਿੰਦਿਆਂ ਆਪਣੇ ਰੁਤਬੇ ਦੀ ਦੁਰਵਰਤੋਂ ਕਰਦਿਆਂ ਬਰਖ਼ਾਸਤ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਨਾਲ ਮਿਲ ਕੇ ਮੁੰਬਈ ਦੇ ਰੈਸਤਰਾਂ ਤੇ ਬਾਰਾਂ ਤੋਂ ਕਥਿਤ ਤੌਰ ਉੱਤੇ 4.70 ਕਰੋੜ ਰੁਪਏ ਇਕੱਠੇ ਕੀਤੇ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਅਰਾ ਲੋਨ ਵਿੱਚ ਤੇਲ ਟੈਂਕਰ ਵਿੱਚ ਧਮਾਕਾ, 92 ਹਲਾਕ
Next articleਕਾਂਗਰਸ ਨੇ ਪੰਜਾਬ ਨੂੰ ਨਿਘਾਰ ਵੱਲ ਲਿਆਂਦਾ: ਚੁੱਘ