ਮੁੱਖ ਮੰਤਰੀ ਦੇ ਹਲਕੇ ਵਿਚ ਵਿਸ਼ਾਲ ਝੰਡਾ ਮਾਰਚ ਲਈ ਅਧਿਆਪਕਾਂ ਦਾ ਵੱਡਾ ਜਥਾ ਰਵਾਨਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਰਾਜ ਅਧਿਆਪਕ ਗੱਠਜੋੜ ਅਤੇ ਨਰਸਿੰਗ ਐਸੋਸੀਏਸ਼ਨ ਪੰਜਾਬ ਵੱਲੋਂ 24 ਕੈਟਾਗਰੀਆਂ ਦੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਨੋਟੀਫਿਕੇਸ਼ਨ ਤੇ ਪੇ ਕਮਿਸ਼ਨ ਦੀ ਰਿਪੋਰਟ ਤੇ ਸਾਰੇ ਕਿਸਮ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਹਲਕੇ ਵਿਚ ਕੀਤੇ ਜਾ ਰਹੇ ਵਿਸ਼ਾਲ ਝੰਡਾ ਮਾਰਚ ਨੂੰ ਲੈ ਕੇ ਜ਼ਿਲ੍ਹਾ ਕਪੂਰਥਲਾ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਈ ਟੀ ਟੀ ਯੂਨੀਅਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਰਛਪਾਲ ਸਿੰਘ ਵੜੈਚ , ਈ ਟੀ ਯੂ ਯੂਨੀਅਨ ਦੇ ਸੂਬਾਈ ਆਗੂ ਰਵੀ ਵਾਹੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ਲਈ ਰਵਾਨਾ ਹੋਏ ।

ਇਸ ਦੌਰਾਨ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਰਛਪਾਲ ਸਿੰਘ ਵੜੈਚ ਤੇ ਰਵੀ ਵਾਹੀ ਨੇ ਕਿਹਾ ਕਿ ਜਦ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਤੇ ਪੇ ਕਮਿਸ਼ਨ ਦੀ ਮੰਗ ਨੂੰ ਪੂਰਾ ਨਹੀਂ ਕਰਦੀ ਇਹ ਸਘੰਰਸ਼ ਇਸੇ ਤਰ੍ਹਾਂ ਚਲਦਾ ਰਹੇਗਾ। ਇਸ ਸਮੇਂ ਮਾਰਚ ਲਈ ਰਵਾਨਾ ਹੋਣ ਮੌਕੇ ਇੰਦਰਜੀਤ ਸਿੰਘ ਬਿਧੀਪੁਰ, ਜਸਵਿੰਦਰ ਸਿੰਘ ਸ਼ਿਕਾਰਪੁਰ,ਅਵਤਾਰ ਸਿੰਘ ਹੈਬਤਪੁਰ,ਸੁਖਵਿੰਦਰ ਸਿੰਘ ਕਾਲੇਵਾਲ, ਰੇਸ਼ਮ ਸਿੰਘ, ਯੋਗੇਸ਼ ਸ਼ੌਰੀ, ਸਤਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ,ਤੇਜਿੰਦਰ ਸਿੰਘ, ਹਰਵਿੰਦਰ ਸਿੰਘ,ਅਮਨਦੀਪ ਸਿੰਘ, ਹਰਮਿੰਦਰ ਸਿੰਘ ਜੋਸਨ,ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਬੂਲਪੁਰ,ਲਖਵਿੰਦਰ ਸਿੰਘ ਟਿੱਬਾ,ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਪਣੀ ਹਵਾਈ ਫੌਜ਼ ਦੀ ਬਣਾਉਣ ਦੀ ਤਿਆਰੀ *ਚ ਤਾਲਿਬਾਨ
Next articleਡਾਕਟਰਾਂ ਦੀ ਕਵਿਤਾ ਦਾ ਪੋਸਮਾਰਟਮ