ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਨਤਮਸਤਕ ਹੋਣਗੇ । ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਸ. ਪੀ. ਆਂਗਰਾ ਵਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਮੁੱਖ ਮੰਤਰੀ ਦੇ 18 ਨਵੰਬਰ ਨੂੰ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਆਉਣ ਦੀ ਪੁਸ਼ਟੀ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਵਿਚ ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ, ਐਂਬੂਲੈਂਸ, ਰਿਕਵਰੀ ਵੈਨਾਂ ਤੇ ਅੱਗ ਬੁਝਾਓ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ |
ਉਨ੍ਹਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ, ਲਾਈਟ ਤੇ ਪਾਰਕਾਂ ਦੇ ਵੀ ਸੁਚਾਰੂ ਪ੍ਰਬੰਧ ਕਰਨ ਲਈ ਕਿਹਾ | ਵਧੀਕ ਡਿਪਟੀ ਕਮਿਸ਼ਨਰ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਗਤਾਂ ਦੀ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਿਰਕਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚ ਆਰਜ਼ੀ ਪਖਾਨੇ ਸਥਾਪਿਤ ਕਰਨ | ਮੀਟਿੰਗ ਵਿਚ ਰਣਜੀਤ ਸਿੰਘ ਭੁੱਲਰ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ, ਸਰਵਰਾਜ , ਪਵਨ ਕੁਮਾਰ , ਸੁਬੇਗ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਇੰਜ: ਦਰਸ਼ਨ ਸਿੰਘ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਸ਼ਹਿਰੀ ਸਬ ਡਵੀਜ਼ਨ ਕਪੂਰਥਲਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly