ਕੰਗਨਾ ਵੱਲੋਂ ਸਿੱਖਾਂ ਬਾਰੇ ਮੁੜ ਵਿਵਾਦਤ ਟਿੱਪਣੀ

ਨਵੀਂ ਦਿੱਲੀ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁੱਖ ਭਰਿਆ ਤੇ ਸ਼ਰਮਨਾਕ ਦੱਸਣ ਮਗਰੋਂ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਹੁਣ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਤਾਰੀਫ ’ਚ ਕਸੀਦੇ ਪੜ੍ਹੇ ਹਨ। ਕੰਗਨਾ ਨੇ ਕਿਹਾ ਕਿ ਖਾਲਿਸਤਾਨੀ ਅਤਿਵਾਦੀ ਅੱਜ ਭਾਵੇਂ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਇੱਕ ਔਰਤ ਨੂੰ ਨਾ ਭੁੱਲਣਾ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਦਰੜ ਦਿੱਤਾ ਸੀ। ਕੰਗਨਾ ਨੇ ਸੋਸ਼ਲ ਮੀਡੀਆ ’ਤੇ ਇੰਦਰਾ ਗਾਂਧੀ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਖਾਲਿਸਤਾਨੀ ਅਤਿਵਾਦੀ ਅੱਜ ਭਾਵੇਂ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲਣਾ।

ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਕੁਚਲ ਦਿੱਤਾ ਸੀ। ਉਸ ਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ। ਉਸ ਨੇ ਆਪਣੀ ਜਾਨ ਦੀ ਕੀਮਤ ’ਤੇ ਇਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਮਸਲ ਦਿੱਤਾ ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ। ਉਨ੍ਹਾਂ ਦੀ ਮੌਤ ਤੋਂ ਦਹਾਕੇ ਬਾਅਦ ਇਹ ਅੱਜ ਵੀ ਉਸ ਨਾਂ ਨਾਲ ਕੰਬਦੇ ਹਨ । ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ ਹੈ। ਖਾਲਿਸਤਾਨੀ ਅੰਦੋਲਨ ਦੇ ਉਭਾਰ ਨਾਲ ਉਨ੍ਹਾਂ ਦੀ ਕਹਾਣੀ ਪਹਿਲਾਂ ਤੋਂ ਵੱਧ ਪ੍ਰਸੰਗਿਕ ਹੈ। ਬਹੁਤ ਜਲਦੀ ਤੁਹਾਡੇ ਲਈ ਲੈ ਕੇ ਆ ਰਹੇ ਹਨ#ਐਮਰਜੈਂਸੀ।’

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਲਿਖਿਆ, ‘ਜੇਕਰ ਧਰਮ ਬੁਰਾਈ ’ਤੇ ਜਿੱਤ ਹਾਸਲ ਕਰਦਾ ਹੈ ਤਾਂ ਉਹ ਉਸ ਨੂੰ ਬੇਅਸਰ ਕਰ ਦਿੰਦਾ ਹੈ ਪਰ ਜਦੋਂ ਬੁਰਾਈ ਧਰਮ ’ਤੇ ਜਿੱਤ ਹਾਸਲ ਕਰਦੀ ਹੈ ਤਾਂ ਉਹ ਵੀ ਬੁਰਾਈ ਬਣ ਜਾਂਦੀ ਹੈ। ਗਲਤ ਦਾ ਸਾਥ ਦੇਣਾ ਤੁਹਾਨੂੰ ਵੀ ਗਲਤ ਬਣਾ ਦਿੰਦਾ ਹੈ।’ ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੰਗਨਾ ਰਣੌਤ ਖ਼ਿਲਾਫ਼ ਮੰਦਿਰ ਮਾਰਗ ਥਾਣੇ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਨੇ ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਕੋਈ ਅਲਹਿਦਾ ਕੰਮ ਨਹੀਂ ਕੀਤਾ: ਚੰਨੀ
Next articleਡੀਜੀਪੀ ਦੀ ਨਿਯੁਕਤੀ ਜਲਦੀ ਹੀ: ਚੰਨੀ