ਸੰਘ ਲੋਕਾਂ ਨੂੰ ਕਰ ਰਿਹੈ ਗੁੰਮਰਾਹ: ਗਹਿਲੋਤ

Rajasthan Chief Minister Ashok Gehlot

ਜੈਪੁਰ (ਸਮਾਜ ਵੀਕਲੀ):ਆਰਐੱਸਐੱਸ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਸੰਘ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ’ਚ ਆਪਣਾ ਰਲੇਵਾਂ ਕਰ ਲਏ ਅਤੇ ਵਿਚਾਰਧਾਰਾ ਦੇ ਆਧਾਰ ’ਤੇ ਖੁੱਲ੍ਹ ਕੇ ਟਾਕਰੇ ਲਈ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਸੰਘ ਆਪਣੇ ਆਪ ਨੂੰ ਸੱਭਿਆਚਾਰਕ ਸੰਸਥਾ ਅਖਵਾਉਂਦੀ ਹੈ ਅਤੇ ਦਾਅਵਾ ਕਰਦੀ ਹੈ ਕਿ ਉਸ ਦੀ ਸਿਆਸਤ ’ਚ ਕੋਈ ਦਿਲਚਸਪੀ ਨਹੀਂ ਹੈ ਪਰ ਆਰਐੱਸਐੱਸ ਦੇ ਮੈਂਬਰ ਲੋਕਾਂ ਨੂੰ ਗੁੰਮਰਾਹ ਕਰਕੇ ਭਾਜਪਾ ਦੀ ਹਮਾਇਤ ਕਰਦੇ ਹਨ। ਗਹਿਲੋਤ ਨੇ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਨਾਮ ਦੀ ਸਰਕਾਰ ਹੈ ਅਤੇ ਹਕੀਕਤ ’ਚ ਆਰਐੱਸਐੱਸ ਸਰਕਾਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰਐੱਸਐੱਸ ਪ੍ਰਚਾਰਕ ਦੇਸ਼ ਦਾ ਪ੍ਰਧਾਨ ਮੰਤਰੀ ਹੈ ਅਤੇ ਉਹ ਇਹ ਗੱਲ ਕਬੂਲ ਕਿਉਂ ਨਹੀਂ ਕਰਦੇ ਹਨ। ਕਿਸਾਨ ਵਿਜੈ ਦਿਵਸ ਪ੍ਰੋਗਰਾਮ ਮੌਕੇ ਗਹਿਲੋਤ ਨੇ ਕਿਹਾ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਨਾਮ ’ਤੇ ਗੁੰਮਰਾਹ ਕਰਕੇ ਸੱਤਾ ’ਚ ਆਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਵੱਲੋਂ ਬਦਨਾਮ ਕਰਨ ਦੇ ਬਾਵਜੂਦ ਕਿਸਾਨਾਂ ਦੀ ਜਿੱਤ ਹੋਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀਜੀਪੀ ਦੀ ਨਿਯੁਕਤੀ ਜਲਦੀ ਹੀ: ਚੰਨੀ
Next articleਈਸਾਈ ਭਾਈਚਾਰੇ ਨੇ ਸਿੱਖ ਕੌਮ ਨੂੰ ਵਧਾਈ ਸੰਦੇਸ਼ ਭੇਜਿਆ