ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਐਲਾਨ

ਮਾਨਸਾ (ਸਮਾਜ ਵੀਕਲੀ):  ਪੇਂਡੂ ਤੇ ਖੇਤ ਮਜ਼ਦੂਰਾਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੀਆਂ 7 ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਹੀਨਿਆਂਬੱਧੀ ਕੀਤੇ ਜਾ ਰਹੇ ਸੰਘਰਸ਼ ਦੀ ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਦਰਸ਼ਨਪਾਲ ਪਟਿਆਲਾ, ਰੁਲਦੂ ਸਿੰਘ ਮਾਨਸਾ ਅਤੇ ਕੁਲਵੰਤ ਸਿੰਘ ਸੰਧੂ ਦੀ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਬੇਘਰੇ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਤੁਰੰਤ ਦੇਣ ਸਮੇਤ ਭਖਦੀਆਂ ਮਜ਼ਦੂਰ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਤਸੱਲੀਬਖ਼ਸ਼ ਨਿਪਟਾਰਾ ਨਾ ਹੋਣ ਦੀ ਸੂਰਤ ਵਿੱਚ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਐਲਾਨੇ ਗਏ 13 ਦਸੰਬਰ ਦੇ ਰੇਲ ਰੋਕੋ ਅੰਦੋਲਨ ਅਤੇ ਹੋਰ ਸਥਾਨਕ ਐਕਸ਼ਨਾਂ ਵਿੱਚ ਕਿਸਾਨਾਂ ਵੱਲੋਂ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਨਾਲੋਂ ਵੀ ਵਧੇਰੇ ਬਦਤਰ ਹਾਲਤਾਂ ਵਿੱਚ ਰਹਿਣ ਲਈ ਮਜਬੂਰ ਸੰਘਰਸ਼ਸ਼ੀਲ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਤਸੱਲੀਬਖ਼ਸ਼ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਕਿ ਪੰਜਾਬ ਦਾ ਮਹੌਲ ਸੁਖਾਵਾਂ ਰਹੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਨੇਤਾ ਕੀਰਤੀ ਆਜ਼ਾਦ ਤੇ ਅਸ਼ੋਕ ਤੰਵਰ ਅੱਜ ਟੀਐੱਮਸੀ ’ਚ ਸ਼ਾਮਲ ਹੋਣਗੇ
Next articleਚੰਗੇ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੀ ਅਹਿਮ ਭੂਮਿਕਾ: ਰਾਜਪਾਲ