ਮੋਹਾਲੀ ਵਿਖੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵਲੋਂ ਕੀਤਾ ਲਾਠੀਚਾਰਜ ਅਤਿ ਨਿੰਦਣਯੋਗ – ਅਧਿਆਪਕ ਦਲ ਪੰਜਾਬ

(ਸਮਾਜਵੀਕਲੀ)-ਕਪੂਰਥਲਾ , 26 ਨਵੰਬਰ (ਕੌੜਾ )-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸ: ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਕਪੂਰਥਲਾ, ਲੈਕਚਰਾਰ ਰਜੇਸ਼ ਜੋਲ਼ੀ, ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਮੀਟਿੰਗ ਵਿੱਚ ਆਗੂਆ ਨੇ ਕੱਲ ਮੋਹਾਲੀ ਵਿਖੇ ਹੋਏ ਕੰਪਿਊਟਰ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਮੁੱਖਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ ਇੱਕ ਪਾਸੇ ਤਾਂ ਸਮੂਹ ਮੁਲਾਜਮਾਂ ਦੇ ਹਰ ਪ੍ਰਕਾਰ ਦੇ ਮਸਲੇ ਹੱਲ ਕਰਨ ਦੇ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਦੂਸਰੇ ਪਾਸੇ ਆਪਣਾ ਹੱਕ ਮੰਗ ਰਹੇ ਅਧਿਆਪਕਾਂ ਤੇ ਪੁਲਸ ਤਸ਼ੱਦਦ ਕਰਵਾ ਕੇ ਸੰਘਰਸ਼ ਨੂੰ ਦਬਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਸਿਿਖਆ ਵਿਭਾਗ ਵਿੱਚ ਮਰਜ ਕਰਨ ਸਬੰਧੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਕਾਂਗਰਸ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀ ਜਾਇਜ਼ ਮੰਗ ਨੂੰ ਬਿਲਕੁੱਲ ਅਣਗੋਲਿਆਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਅੱਜ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ ਮੋਹਾਲੀ ਵਿਖੇ ਰੋਸ ਰੈਲੀ ਕਰਨ ਤੋਂ ਬਾਅਦ ਮੁੱਖਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕੀਆ ਗਿਆ ਸੀ ਜਿਸ ਦੌਰਾਣ ਚੰਡੀਗੜ ਪੁਲਿਸ ਅਤੇ ਮੋਹਾਲੀ ਪੁਲਸ ਵਲੋਂ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਅਤੇ ਅੰਨੇਵਾਹ ਲਾਠੀਚਾਰਜ ਵੀ ਕੀਤਾ ਗਿਆ ਜਿਸ ਦੌਰਾਣ ਅਨੇਕਾਂ ਅਧਿਆਪਕ ਜਖਮੀ ਹੋ ਗਏ ਜੋ ਕਿ ਅਤਿ ਨਿੰਦਣਯੋਗ ਕਾਰਵਾਈ ਹੈ। ਉਹਨਾਂ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਮੁਲਾਕਮ ਵਰਗ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਬਜਾਏ ਅਧਿਆਪਕਾਂ ਤੇ ਪੁਲਸ ਲਾਠੀਚਾਰਜ ਹੋਣਾ ਕਾਂਗਰਸ ਸਰਕਾਰ ਦੇ ਦੂਹਰੇ ਕਿਰਦਾਰ ਦਾ ਸਬੂਤ ਹੈ ਜਿਸ ਨੂੰ ਅਧਿਆਪਕ ਵਰਗ ਵਲੋਂ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ। ਅਧਿਆਪਕ ਦਲ ਦੇ ਆਗੂਆਂ ਨੇ ਕੰਪਿਊਟਰ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਸੰਘਰਸ਼ ਦੀ ਪੁਰਜੋਰ ਹਮਾਇਤ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਿਿਖਆ ਵਿਭਾਗ ਵਿੱਚ ਬਿਨਾਂ ਸ਼ਰਤ ਮਰਜ ਕੀਤਾ ਜਾਵੇ।ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ॥ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਗੁਰਮੀਤ ਸਿੰਘ ਖਾਲਸਾ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ,ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਸਿੰਘ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਲ਼ੈਕਚਰਾਰ ਵਿਕਾਸ ਭੰਬੀ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ, ਅਜੀਤਪਾਲ ਸਿੰਘ, ਅਮਨਦੀਪ ਸਿੰਘ ਵੱਲਣੀ, ਅਮਿਤ ਕੁਮਾਰ, ਅਤੁਲ ਸੇਠੀ, ਬਲਜਿੰਦਰ ਸਿੰਘ ਕਾਹਲਵਾਂ, ਨਰਿੰਦਰ ਭੰਡਾਰੀ, ਬਿਕਰਮਜੀਤ ਸਿੰਘ ਮੰਨਣ, ਹਰਜਿੰਦਰ ਸਿੰਘ ਨਾਂਗਲੂ, ਜਸਵਿੰਦਰ ਸਿੰਘ ਗਿੱਲ, ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ , ਜਸਵਿੰਦਰ ਸਿੰਘ ਸੋਢੀ , ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਪਵਨ ਮੰਡਇੰਦਰਪੁਰ , ਵਿਕਾਸ ਧਵਨ, ਆਦਿ ਹਾਜਰ ਸਨ।

ਸਮਾਜਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSL bans travellers of 6 African countries over fear of new Covid variant, Omicron
Next articleTaliban kill young doctor for not stopping at checkpoint