ਕਪੂਰਥਲਾ (ਕੌੜਾ)– ਭਾਰਤ ਇਕ ਲੋਕਤੰਤਰ ਦੇਸ਼ ਹੈ, ਜਿਸ ਦਾ ਇਕ ਲਿਖਤੀ ਸੰਵਿਧਾਨ ਵੀ ਹੈ।ਅੱਜ ਸੰਵਿਧਾਨ ਦਿਵਸ ਹੈ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੋਸਾਇਟੀ ਇਸ ਨੂੰ ਦੇਸ਼ ਦੇ ਬਹੁਤ ਮਹਾਨ ਦਿਵਸ ਵਜੋਂ ਮਨਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੈਪਟਿਸਟ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਸੋਸਾਇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਹੇ। ਉਨਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਸਭ ਤੋਂ ਵੱਡੀ ਖੂਬਸੂਰਤੀ ਇਹ ਹੈ ਕਿ ਇਸ ਨੂੰ ਤਿਆਰ ਕਰਦੇ ਸਮੇਂ ਡਾ. ਭੀਮ ਰਾਓ ਅੰਬੇਦਕਰ ਸਾਹਿਬ ਨੇ ਦੇਸ਼ ਦੇ ਸੱਭਿਆਚਾਰ,ਧਾਰਮਿਕ ਅਤੇ ਭੂਗੋਲਿਕ ਭਿੰਨਤਾ ਦਾ ਧਿਆਨ ਰੱਖਿਆ ਹੈ।
ਉਨਾਂ ਹੋਰ ਆਖਿਆ ਕੇ ਬੈਪਟਿਸਟ ਚੈਰੀਟੇਬਲ ਸੋਸਾਇਟੀ ਬਾਬਾ ਸਾਹਿਬ ਜੀ ਦਾ ਸੁਪਨਾ ਸਾਕਾਰ ਕਰਨ ਲਈ ਪੇਂਡੂ ਗਰੀਬ ਵਰਗ ਦੇ ਲੋਕਾਂ ਖਾਸ ਕਰ ਘਰੇਲੂ ਔਰਤਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਕਾਰਜਸ਼ੀਲ ਹੈ।
ਸੋਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਪੁਸ਼ਕਰ ਗੋਇਲ ਨੇ ਕਿਹਾ ਕੇ ਭਾਰਤ ਦਾ ਸੰਵਿਧਾਨ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਸੰਵਿਧਾਨ ਹੈ।ਦੱਬੇ ਕੁਚਲੇ ਲੋਕਾਂ ਲਈ ਸਮਾਜਿਕ ਅਤੇ ਆਰਥਿਕ ਆਜ਼ਾਦੀ ਭਾਰਤੀ ਸਵਿਧਾਨ ਦੁਆਰਾ ਹੀ ਮਿਲਦੀ ਹੈ ।
ਹੋਰ ਆਖਿਆ ਕੇ ਔਰਤ ਨੂੰ ਆਰਥਿਕ ਮੰਦਹਾਲੀ ਵਿਚੋਂ ਬਾਹਰ ਕੱਢਣ ਲਈ ਜਦੋਂ ਕੋਈ ਵਿਅਕਤੀ ਜਾਂ ਸੰਸਥਾ ਅੱਗੇ ਆਉਂਦੀ ਹੈ ਤਾਂ ਉਹ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਫਲਸਫੇ ਦੀ ਯਾਦ ਦਿਵਾਉਂਦੀ ਹੈ।
ਇਸ ਮੌਕੇ ‘ਤੇ ਸਰਬਜੀਤ ਸਿੰਘ, ਹਰਪਾਲ ਸਿੰਘ ਦੇਸਲ, ਬਲਕਾਰ ਸਿੰਘ ਮੰਗਾ, ਅਰੁਨ ਅਟਵਾਲ, ਕਮਲ, ਰਾਜ, ਰਾਬਿੰਦਰ ਕੌਰ, ਰੇਨੂੰ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly