ਕਰਤਾਰਪੁਰ ਸਾਹਿਬ ਵਿੱਚ ਫੋਟੋ ਸ਼ੂਟ: ਭਾਰਤ ਵੱਲੋਂ ਪਾਕਿਸਤਾਨ ਵਿਦੇਸ਼ ਵਿਭਾਗ ਦਾ ਸੀਨੀਅਰ ਅਧਿਕਾਰੀ ਤਲਬ

ਚੰਡੀਗੜ੍ਹ (ਸਮਾਜ ਵੀਕਲੀ) : ਪਾਕਿਸਤਾਨੀ ਮਾਡਲ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ’ਚ ਨੰਗੇ ਸਿਰ ਫੋਟੋਸ਼ੂਟ ਨਾਲ ਵਿਵਾਦ ਛੇੜ ਦਿੱਤਾ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਵਿਚ ਭਾਰਤ ਸਰਕਾਰ ਨੇ ਪਾਕਿਸਤਾਨ ਵਿਦੇਸ਼ ਵਿਭਾਗ ਦੇ ਨਵੀਂ ਦਿੱਲੀ ਸਥਿਤ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ ਹੈ ਤੇ ਇਸ ਮਾਮਲੇ ਵਿਚ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਵੀ ਜਾਣੂ ਕਰਵਾਇਆ ਹੈ।

ਇਸ ਤੋਂ ਪਹਿਲਾਂ ਮਾਡਲ ਸੌਲੇਹਾ ਨੇ ਫੋਟੋਆਂ ਨੂੰ ਡਿਲੀਟ ਕਰ ਦਿੱਤਾ ਅਤੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਮੁਆਫੀ ਮੰਗੀ ਸੀ। ਸੋਮਵਾਰ ਨੂੰ ਕੱਪੜੇ ਦੇ ਬ੍ਰਾਂਡ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕਰਤਾਰਪੁਰ ਸਾਹਿਬ ਵਿਖੇ ਖਿੱਚੀਆਂ ਸੌਲੇਹਾ ਦੀਆਂ ਤਸਵੀਰਾਂ ਪੋਸਟ ਕੀਤੀਆਂ। ਮਾਡਲ ਨੇ ਬਾਅਦ ਵਿੱਚ ਮੁਆਫ਼ੀ ਮੰਗਦਿਆਂ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਸਿਰਫ਼ ਇਤਿਹਾਸ ਤੇ ਸਿੱਖ ਧਰਮ ਬਾਰੇ ਜਾਣਨ ਗਈ ਸੀ ਤੇ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਮਾਰਨਾ ਉਸ ਦਾ ਉਦੇਸ਼ ਨਹੀਂ ਸੀ। ਜੇ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ ਉਸ ਤੋਂ ਨਿਮਰਤਾ ਨਾਲ ਮੁਆਫ਼ੀ ਮੰਗਦੀ ਹਾਂ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਓਲੀ ਮੁੜ ਬਣੇ ਸੀਪੀਐੱਨ-ਯੂਐੱਮਐੱਲ ਦੇ ਪ੍ਰਧਾਨ
Next articleHyderabad’s Sunday-Funday event called off in view of Omicron concerns