ਨਵੀਂ ਦਿੱਲੀ (ਸਮਾਜ ਵੀਕਲੀ): ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਐੱਮਫਿਲ ਅਤੇ ਪੀਐੱਚਡੀ ਵਿਦਿਆਰਥੀਆਂ ਲਈ ਥੀਸਿਸ ਜਮ੍ਹਾਂ ਕਰਾਉਣ ਦੀ ਮਿਆਦ ਅਗਲੇ ਸਾਲ 30 ਜੂਨ ਤੱਕ ਵਧਾ ਦਿੱਤੀ ਹੈ। ਯੂਜੀਸੀ ਦੇ ਸਕੱਤਰ ਰਜਨੀਸ਼ ਜੈਨ ਨੇ ਕਿਹਾ, ‘ਖੋਜਕਾਰਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਨੀਵਰਸਿਟੀਆਂ 31 ਦਸੰਬਰ ਤੋਂ ਬਾਅਦ 6 ਹੋਰ ਮਹੀਨੇ ਦਾ ਸਮਾਂ ਦੇ ਸਕਦੀਆਂ ਹਨ, ਭਾਵ 30 ਜੂਨ 2022 ਤੱਕ। ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਫ਼ੈਸਲਾ ਉਨ੍ਹਾਂ ਸਾਰੇ ਵਿਦਿਆਰਥੀਆਂ ’ਤੇ ਲਾਗੂ ਹੋਵੇਗਾ, ਜਿਨ੍ਹਾਂ ਨੇ ਆਪਣਾ ਥੀਸਿਸ 30 ਜੂਨ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਵਾਉਣ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly