ਮੋਰਚੇ ਨੂੰ ਬਕਾਇਆ ਮੰਗਾਂ ਲਈ ਸਰਕਾਰ ਦੇ ਸਕਾਰਾਤਮਕ ਰਵੱਈਏ ਦੀ ਉਡੀਕ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ’ਤੇ ਕਿਸਾਨਾਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟੇ ਰਹਿਣ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਬਾਕੀ ਰਹਿੰਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਉਡੀਕ ਕਰ ਰਹੇ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 371ਵੇਂ ਦਿਨ ਮੋਰਚੇ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਖੇਤੀ ਕਾਨੂੰਨ ਵਾਪਸੀ ਬਿੱਲ ’ਤੇ ਮੋਹਰ ਲਾਉਣ ਤੇ ਇਸ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਕਿਸਾਨਾਂ ਦੀ ਮਹੱਤਵਪੂਰਨ ਲੜਾਈ ਰਸਮੀ ਤੌਰ ’ਤੇ ਖਤਮ ਹੋ ਗਈ ਹੈ।

ਮੋਰਚੇ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਸੰਘਰਸ਼ ਕਰਨ ਦੀ ਭਾਵਨਾ ਨਾਲ ਜਾਰੀ ਹੈ।ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਵਫ਼ਦ ਨੂੰ ਮੋਰਚੇ ਨੇ ਯਾਦ ਕਰਵਾਇਆ ਕਿ ਉਹ ਲੋਕ ਪਿਛਲੇ ਸਾਲ ਰਸਮੀ ਗੱਲਬਾਤ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚੁੱਪ-ਚਾਪ ਖੜ੍ਹੇ ਸਨ, ਪਰ ਹੁਣ ਮੌਤਾਂ ਬਾਰੇ ਅਣਜਾਣ ਬਣ ਰਹੇ ਹਨ। ਮੋਰਚੇ ਅਨੁਸਾਰ, ‘ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਰਿਕਾਰਡ ਮੌਜੂਦ ਹੈ, ਜਿਸ ਦੇ ਆਧਾਰ ਉੱਤੇ ਸ਼ਹੀਦਾਂ ਦੇ ਵਾਰਸਾਂ ਦੇ ਮੁੜ-ਵਸੇਬੇ ਦੀ ਮੰਗ ਸਮੇਤ ਬਾਕੀ ਮੰਗਾਂ ਪੂਰੀਆਂ ਕੀਤੀਆਂ ਜਾਣ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਦੂਸ਼ਣ ਮਾਮਲਾ: ਕੇਂਦਰ ਤੇ ਦਿੱਲੀ ਸਰਕਾਰ ਨੂੰ 24 ਘੰਟਿਆਂ ਵਿੱਚ ਸੁਝਾਅ ਦੇਣ ਲਈ ਕਿਹਾ
Next articleਕਰਨਾਟਕ ਵਿੱਚ ਦੋ ਕੇਸ ਮਿਲੇ