ਮੀਡੀਆ ਦੇ ਰੂਬਰੂ ਹੋਏ ਨਵਨਿਯੁਕਤ ਡੀ ਐੱਸ ਪੀ ਰਜੇਸ਼ ਕੱਕੜ

ਫੋਟੋ ਕੈਪਸ਼ਨ-ਨਵ ਨਿਯੁਕਤ ਡੀਐਸਪੀ ਰਾਜੇਸ਼ ਕੱਕੜ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਪੁਲਿਸ ਪ੍ਰਸ਼ਾਸ਼ਨ ਪ੍ਰਤੀ ਲੋਕਾਂ ਅੰਦਰ ਪੂਰਨ ਰੂਪ ਵਿੱਚ ਵਿਸ਼ਵਾਸ਼ ਬਣਾਇਆ ਜਾਵੇਗਾ -ਰਜੇਸ਼ ਕੱਕੜ

ਕਪੂਰਥਲਾ /ਸੁਲਤਾਨਪੁਰ ਲੋਧੀ  (ਸਮਾਜ ਵੀਕਲੀ) (ਕੌੜਾ)- ਮੈਂ ਆਪਣੇ ਆਪ ਨੂੰ ਵੱਡਿਆਂ ਭਾਗਾਂ ਵਾਲਾ ਸਮਝਦਾ ਹਾਂ। ਜਿਸਨੂੰ ਸਾਹਿਬ ਸ੍ਰੀ ਗੁਰੁੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਬਤੌਰ ਡੀ ਐਸ ਪੀ ਡਿਊਟੀ ਕਰਨ ਦਾ ਅਵਸਰ ਪ੍ਰਾਪਤ ਹੋਇਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਲਤਾਨਪੁਰ ਲੋਧੀ ਦੇ ਨਵ ਨਿਯੁਕਤ ਡੀ ਐਸ ਪੀ ਰਾਜੇਸ਼ ਕੱਕੜ ਨੇ ਆਪਣੀ ਪਹਿਲੀ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਬਤੌਰ ਡੀ ਐਸ ਪੀ ਸੁਲਤਾਨਪੁਰ ਲੋਧੀ ਦਾ ਚਾਰਜ ਸੰਭਾਲਣ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਵਨ ਨਗਰੀ ਵਿੱਚ ਪਿਛਲੇ ਸਮੇਂ ਦੌਰਾਨ ਜੋ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰੀਆਂ ਹਨ ਉਹਨਾਂ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰਕੇ ਲੋਕਾਂ ਨੂੰ ਇਨਸਾਫ ਦਿਵਾਇਆ ਜਾਵੇਗਾ।

ਉਹਨਾਂ ਕਿਹਾ ਕਿ ਸਬ ਡਵੀਜਨ ਅੰਦਰ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾੇਗਾ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਪੁਲਿਸ ਪ੍ਰਸ਼ਾਸ਼ਨ ਦਾ ਪਹਿਲਾ ਫਰਜ ਹੋਵੇਗਾ।ਉਹਨਾ ਕਿਹਾ ਕਿ ਹਲਕੇ ਅੰਦਰ ਨਸ਼ੇ ਦੇ ਸਮੱਗਲਰਾਂ ਨੂੰ ਪਵਿੱਤਰ ਧਰਤੀ ‘ਤੇ ਨਸ਼ੇ ਦਾ ਵਪਾਰ ਕਰਨ ਲਈ ਖੁਲ ਨਹੀਂ ਦਿੱਤੀ ਜਾਵੇਗੀ ਅਤੇ ਇਹਨਾਂ ਉਪਰ ਪੂਰੀ ਤਰ੍ਹਾਂ ਨਾਲ ਸਖਤੀ ਵਰਤੀ ਜਾਵੇਗੀ।ਉਹਨਾਂ ਲੁਟੇਰਿਆਂ ਅਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਪੂਰੀ ਤਰ੍ਹਾਂ ਨਾਲ ਨਸ਼ੇ ਦਾ ਸਫਾਇਆ ਕੀਤਾ ਜਾਵੇਗਾ।ਉਹਨਾਂ ਲੋਕਾਂ ਨੂੰ ਪੂਰਨ ਰੂਪ ਵਿੱਚ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸ਼ਨ ਪ੍ਰਤੀ ਲੋਕਾਂ ਅੰਦਰ ਪੂਰਨ ਰੂਪ ਵਿੱਚ ਵਿਸ਼ਵਾਸ਼ ਬਣਾਇਆ ਜਾਵੇਗਾ ਅਤੇ ਦੋਹਾਂ ਵਿੱਚ ਪੂਰੀ ਤਰ੍ਹਾਂ ਨਾਲ ਇਕਜੁਟਤਾ ਬਣਾਈ ਜਾਵੇਗੀ।ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਆਪਣੇ ਆਪਣੇ ਘਰਾਂ ਅਤੇ ਦੁਕਾਨਾਂ ਅੰਦਰ ਕੈਮਰੇ ਜਰੂਰ ਲਗਾਏ ਜਾਣ ਤਾਂ ਜੋ ਕਿਸੇ ਅਣਸੁਖਾਵੀਂ ਘਟਨਾਂ ਤੋਂ ਬਚਿਆ ਜਾ ਸਕੇ।

ਉਹਨਾਂ ਭਰੋਸਾ ਦਿੱਤਾ ਕਿ ਸ਼ਹਿਰ ਅੰਦਰ ਟ੍ਰੈਫਿਕ ਦੀ ਸਮੱਸਿਆ ਨੂੰ ਖਤਮ ਕੀਤਾ ਜਾਵੇਗਾ ਅਤੇ ਇਸ ਲਈ ਪੁਲਸ ਮੁਲਾਜਮ ਤਾਇਨਾਤ ਕੀਤੇ ਜਾਣਗੇ ।ਉਹਨਾਂ ਕਿਹਾ ਕਿ ਸ਼ਹਿਰ ਅੰਦਰ ਪੀਸੀਆਰ ਮੁਲਾਜਮਾਂ ਨੂੰ ਹੋਰ ਚੁਸਤ ਦਰੁਸਤ ਕੀਤਾ ਜਾਵੇਗਾ ਤਾਂ ਜੋ ਭੈੜੇ ਅਨਸਰਾਂ ਅੰਦਰ ਪੁਲਸ ਦਾ ਭੈਅ ਬਣਿਆਂ ਰਹੇ।ਉਹਨਾਂ ਕਿਹਾ ਕਿ ਕਿਸੇ ਨਾਲ ਵੀ ਬੇਇਨਸਾਫੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਪੂਰੀ ਤਰ੍ਹਾਂ ਨਾਲ ਲੋਕਾਂ ਨੂੰ ਨਿਆਂ ਮਿਲੇਗਾ।ਡੀਐਸਪੀ ਕੱਕੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਨਾਲ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਮਾੜੇ ਅਨਸਰਾਂ ਨੂੰ ਆਪਸੀ ਸਹਿਯੋਗ ਨਾਲ ਠੱਲ ਪਾਈ ਜਾ ਸਕੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਚੋਣਾਂ ਮਿਸ਼ਨ-22 ਚੋਣ ਸਿਆਸਤ ਨੂੰ ਭਾਂਜ ਦਈਏ !
Next articleਮਾਂ ਬੋਲੀ