ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਥੇ ਐੱਚਟੀ ਲੀਡਰਸ਼ਿਪ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਕਸ਼ਮੀਰ ਵਿੱਚ ਧਾਰਾ 370 ਹਟਾਈ ਗਈ ਹੈ, ਉਸ ਸਮੇਂ ਤੋਂ ਕਸ਼ਮੀਰ ਵਿੱਚ ਸ਼ਾਂਤੀ ਹੈ, ਉਥੇ ਵਪਾਰ ਵਿੱਚ ਚੰਗਾ ਨਿਵੇਸ਼ ਹੋ ਰਿਹਾ ਹੈ ਤੇ ਸੈਲਾਨੀਆਂ ਦੀ ਆਮਦ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਦੂਸਰੀ ਲਹਿਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਕਸੀਜਨ ਦੀ ਘਾਟ ਨਾਲ ਨਿਪਟਣ ਲਈ ਮੌਜੂਦਾ ਸਾਧਨਾਂ ਦੀ ਉਚਿਤ ਵਰਤੋਂ ’ਤੇ ਜ਼ੋਰ ਦਿੱਤਾ।
ਸ੍ਰੀ ਸ਼ਾਹ ਨੇ ਕਿਹਾ ਕਿ ਪਾਕਿਸਤਾਨ ਤਰਫੋਂ ਸਰਹੱਦ ਪਾਰੋਂ ਕੀਤੀ ਜਾ ਰਹੀਆਂ ਅਤਿਵਾਦੀ ਗਤੀਵਿਧੀਆਂ ਦਾ ਮੂੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ ਤੇ ਗੁਆਂਢੀ ਮੁਲਕ ਨੂੰ ਸਰਜੀਕਲ ਸਟਰਾਈਕ ਰਾਹੀਂ ਸਬਕ ਸਿਖਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵਿਸ਼ਵਾਸ ਨਹੀਂ ਸੀ ਕਿ ਕਸ਼ਮੀਰ ਵਿੱਚ ਧਾਰਾ 370 ਹਟਾਈ ਜਾ ਸਕਦੀ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿੱਚ ਇਸ ਨੂੰ ਸੱਚ ਕਰ ਵਿਖਾਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly