ਕੋਲਕਾਤਾ (ਸਮਾਜ ਵੀਕਲੀ): ਬੰਗਾਲੀ ਫਿਲਮਾਂ ਦੀ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਅਦਾਕਾਰ ਅਰਜੁਨ ਚਕਰਬਰਤੀ ਬੀਤੀ ਰਾਤ ਇਕ ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋ ਗਏ ਹਨ। ਵੇਰਵਿਆਂ ਅਨੁਸਾਰ ਇਹ ਹਾਦਸਾ ਨਿਊ ਟਾਊਨ ਏਰੀਆ ਵਿੱਚ ਵਾਪਰਿਆ। ਵੈਬ ਸੀਰੀਜ਼ ਦੀ ਸ਼ੂਟਿੰਗ ਚੱਲ ਰਹੀ ਸੀ ਤੇ ਇਸੇ ਦੌਰਾਨ ਇਕ ਮੋਟਰਸਾਈਕਲ ਚਾਲਕ ਸ਼ੂਟਿੰਗ ਲਈ ਕੀਤੀ ਹੱਦਬੰਦੀ ਨੂੰ ਤੋੜ ਕੇ ਅੰਦਰ ਦਾਖਲ ਹੋ ਗਿਆ ਤੇ ਹਾਦਸੇ ਨੂੰ ਅੰਜਾਮ ਦਿੱਤਾ। ਪੁਲੀਸ ਅਨੁਸਾਰ ਜ਼ਖ਼ਮੀ ਪ੍ਰਿਯੰਕਾ ਨੂੰ ਦੀਆਂ ਲੱਤਾਂ ਤੇ ਕਮਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ ਤੇ ਅੱਜ ਉਸ ਦੀ ਸਰਜਰੀ ਕੀਤੀ ਜਾਵੇਗੀ। ਅਰਜੁਨ ਨੂੰ ਮੁੱਢਲੀ ਡਾਕਟਰੀ ਸਹਾਇਤਾ ਮਗਰੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਪੁਲੀਸ ਨੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly