ਸੁਖਬੀਰ ਸਿੰਘ ਬਾਦਲ ਵੱਲੋਂ ਜੀ ਡੀ ਗੋਨਿਕਾ ਇੰਟਰਨੈਸ਼ਨਲ ਸਕੂਲ ਦਾ ਦੌਰਾ

ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨਾਲ ਬਿਤਾਇਆ ਸਮਾਂ

ਸੁਖਦੇਵ ਸਿੰਘ ਨਾਨਕਪੁਰ ਵੱਲੋਂ ਇਲਾਕੇ ਲਈ ਖੋਲ੍ਹੀ ਸਿੱਖਿਆ ਸੰਸਥਾ ਦੀ ਕੀਤੀ ਸ਼ਲਾਘਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਬੀਤੇ ਦਿਨੀਂ ਆਪਣੇ ਕਪੂਰਥਲਾ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੀ ਡੀ ਗੋਨਿਕਾ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਤੇ ਸਕੂਲ ਦੇ ਪ੍ਰਿੰਸੀਪਲ ਕਮਲਜੀਤ ਕੌਰ ਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਜ਼ੋਰਦਾਰ ਸਵਾਗਤ ਕੀਤਾ ਗਿਆ।

ਇਸ ਦੌਰੇ ਦੌਰਾਨ ਜਿੱਥੇ ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਖੁੱਲ੍ਹ ਕੇ ਸਮਾਂ ਗੁਜ਼ਾਰਿਆ । ਉੱਥੇ ਹੀ ਉਨ੍ਹਾਂ ਨੇ ਇਸ ਦੌਰਾਨ ਸੁਖਦੇਵ ਸਿੰਘ ਨਾਨਕਪੁਰ ਵੱਲੋਂ ਇੱਕ ਮਿਆਰੀ ਸਿੱਖਿਆ ਕੇਂਦਰ ਖੋਲ੍ਹ ਕੇ ਇਲਾਕੇ ਵਿਚ ਦਿੱਤੀ ਜਾ ਰਹੀ ਵਧੀਆ ਸਿੱਖਿਆ ਲਈ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਚੰਗੀਆਂ ਸਿੱਖਿਆ ਨਾਲ ਹੀ ਬੱਚੇ ਆਪਣੇ ਜੀਵਨ ਵਿੱਚ ਅੱਗੇ ਵਧਦੇ ਹੋਏ ਇਕ ਚੰਗੇ ਡਾਕਟਰ, ਵਕੀਲ, ਪਾਇਲਟ ਤੇ ਚੰਗੇ ਆਗੂ ਬਣਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ। ਉਨ੍ਹਾਂ ਸੁਖਦੇਵ ਸਿੰਘ ਨਾਨਕਪੁਰ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਬਿਹਤਰ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ ।

ਇਸ ਦੌਰਾਨ ਜਿੱਥੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਸੀ। ਉਥੇ ਹੀ ਇਸ ਦੌਰਾਨ ਸਕੂਲ ਦੇ ਸਮੂਹ ਸਟਾਫ ਵਿਦਿਆਰਥੀਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਸੈਲਫੀਆਂ ਵੀ ਖਿਚਵਾਈਆਂ । ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ, ਪਰਮਿੰਦਰ ਕੌਰ , ਸੁਖਵਿੰਦਰ ਸਿੰਘ , ਜਸਦੀਪ ਕੌਰ , ਪ੍ਰਿੰਸੀਪਲ ਕਮਲਜੀਤ ਕੌਰ, ਅਮਨਬੀਰ ਕੌਰ, ਰਣਜੀਤ ਸਿੰਘ ਖੁਰਾਣਾ, ਸਤਨਾਮ ਸਿੰਘ ਰਾਮੇ, ਨਰਿੰਦਰ ਸਿੰਘ ਮਜਾਦਪੁਰ, ਆਦਿ ਵੱਡੀ ਗਿਣਤੀ ਵਿੱਚ ਸਮੂਹ ਸਟਾਫ਼ ਹਾਜ਼ਰ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਨ ਸਭਾ ਚੋਣਾਂ ਨੇਡ਼ੇ ਤੇ ਨੇਤਾਵਾਂ ਦੇ ਵੱਖ ਵੱਖ ਮੁਕਾਬਲੇ
Next articleਸੁਨੇਹਾ