ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਸਾਬਕਾ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਗੱਠਜੋੜ ਲਈ ਗੱਲਬਾਤ ਕੀਤੀ ਜਾ ਰਹੀ ਹੈ। ਇਥੇ ਇਕ ਅਖ਼ਬਾਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਸ਼ਾਹ ਨੇ ਕਿਹਾ ਕਿ ਪੰਜਾਬ ਅਤੇ ਉੱਤਰ ਪ੍ਰਦੇਸ਼ ’ਚ ਚੋਣਾਂ ਦੌਰਾਨ ਕਿਸਾਨ ਅੰਦੋਲਨ ਦਾ ਕੁਝ ਅਸਰ ਨਹੀਂ ਪਵੇਗਾ ਕਿਉਂਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਅਤੇ ਹੁਣ ਇਹ ਕੋਈ ਮੁੱਦਾ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਯੂਪੀ ’ਚ ਮੁੜ ਸਰਕਾਰ ਬਣਾਏਗੀ। ਸ਼ਾਹ ਨੇ ਕਿਹਾ,‘‘ਅਸੀਂ ਕੈਪਟਨ ਸਾਬ੍ਹ ਅਤੇ ਢੀਂਡਸਾ ਸਾਬ੍ਹ ਨਾਲ ਗੱਲਬਾਤ ਕਰ ਰਹੇ ਹਾਂ। ਇਸ ਦੀ ਪੂਰੀ ਸੰਭਾਵਨਾ ਹੈ ਕਿ ਦੋਵੇਂ ਪਾਰਟੀਆਂ ਨਾਲ ਭਾਜਪਾ ਦਾ ਗੱਠਜੋੜ ਹੋ ਜਾਵੇਗਾ। ਅਸੀਂ ਦੋਵੇਂ ਪਾਰਟੀਆਂ ਨਾਲ ਹਾਂ-ਪੱਖੀ ਸੋਚ ਨਾਲ ਗੱਲਬਾਤ ਕਰ ਰਹੇ ਹਾਂ।’’
ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਵੱਡਾ ਦਿਲ ਦਿਖਾਇਆ ਹੈ। ‘ਪ੍ਰਧਾਨ ਮੰਤਰੀ ਨੇ ਕਿਹਾ ਕਿ ਚਲੋ ਜੇਕਰ ਤੁਸੀਂ ਸਮਝਦੇ ਹੋ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ ’ਚ ਨਹੀਂ ਹਨ ਤਾਂ ਤਿੰਨੋਂ ਕਾਨੂੰਨ ਵਾਪਸ ਲੈਂਦੇ ਹਾਂ। ਮੇਰੇ ਵਿਚਾਰ ਨਾਲ ਹੁਣ ਪੰਜਾਬ ’ਚ ਹੋਰ ਕੋਈ ਮੁੱਦਾ ਨਹੀਂ ਰਿਹਾ ਹੈ। ਚੋਣਾਂ ਮੈਰਿਟ ਦੇ ਆਧਾਰ ’ਤੇ ਲੜੀਆਂ ਜਾਣਗੀਆਂ।’’ ਜ਼ਿਕਰਯੋਗ ਹੈ ਕਿ ਪੰਜਾਬ ’ਚ ਭਾਜਪਾ ਦਾ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਰਿਹਾ ਸੀ ਪਰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪਿਛਲੇ ਸਾਲ ਅਕਾਲੀ ਦਲ ਨੇ ਉਨ੍ਹਾਂ ਨਾਲੋਂ ਨਾਤਾ ਤੋੜ ਲਿਆ ਸੀ। ਯੂਪੀ ’ਚ ਅਖਿਲੇਸ਼ ਯਾਦਵ ਦੀ ਅਗਵਾਈ ਹੇਠਲੀ ਸਮਾਜਵਾਦੀ ਪਾਰਟੀ ’ਚ ਭਾਜਪਾ ਨਾਲ ਜੁੜੀਆਂ ਦੋਵੇਂ ਪਾਰਟੀਆਂ ਨਾਲ ਹਾਂ-ਪੱਖੀ ਸੋਚ ਨਾਲ ਗੱਲਬਾਤ ਕਰ ਰਹੇ ਹਾਂ।’’ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਵੱਡਾ ਦਿਲ ਦਿਖਾਇਆ ਹੈ।
‘ਪ੍ਰਧਾਨ ਮੰਤਰੀ ਨੇ ਕਿਹਾ ਕਿ ਚਲੋ ਜੇਕਰ ਤੁਸੀਂ ਸਮਝਦੇ ਹੋ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ ’ਚ ਨਹੀਂ ਹਨ ਤਾਂ ਤਿੰਨੋਂ ਕਾਨੂੰਨ ਵਾਪਸ ਲੈਂਦੇ ਹਾਂ। ਮੇਰੇ ਵਿਚਾਰ ਨਾਲ ਹੁਣ ਪੰਜਾਬ ’ਚ ਹੋਰ ਕੋਈ ਮੁੱਦਾ ਨਹੀਂ ਰਿਹਾ ਹੈ। ਚੋਣਾਂ ਮੈਰਿਟ ਦੇ ਆਧਾਰ ’ਤੇ ਲੜੀਆਂ ਜਾਣਗੀਆਂ।’’ ਜ਼ਿਕਰਯੋਗ ਹੈ ਕਿ ਪੰਜਾਬ ’ਚ ਭਾਜਪਾ ਦਾ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਰਿਹਾ ਸੀ ਪਰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪਿਛਲੇ ਸਾਲ ਅਕਾਲੀ ਦਲ ਨੇ ਉਨ੍ਹਾਂ ਨਾਲੋਂ ਨਾਤਾ ਤੋੜ ਲਿਆ ਸੀ।
ਯੂਪੀ ’ਚ ਅਖਿਲੇਸ਼ ਯਾਦਵ ਦੀ ਅਗਵਾਈ ਹੇਠਲੀ ਸਮਾਜਵਾਦੀ ਪਾਰਟੀ ’ਚ ਭਾਜਪਾ ਨਾਲ ਜੁੜੀਆਂ ਰਹੀਆਂ ਪਾਰਟੀਆਂ ਵੱਲੋਂ ਗੱਠਜੋੜ ਕੀਤੇ ਜਾਣ ਬਾਰੇ ਸ਼ਾਹ ਨੇ ਕਿਹਾ,‘‘ਸਿਆਸਤ ਭੌਤਿਕੀ ਨਹੀਂ ਸਗੋਂ ਰਸਾਇਣ ਸ਼ਾਸਤਰ ਹੈ। ਜਦੋਂ ਦੋ ਪਾਰਟੀਆਂ ਹੱਥ ਮਿਲਾਉਂਦੀਆਂ ਹਨ ਤਾਂ ਉਨ੍ਹਾਂ ਦੇ ਵੋਟ ਜੁੜ ਜਾਣਗੇ ਪਰ ਮੇਰੇ ਮੁਤਾਬਕ ਇਹ ਧਾਰਨਾ ਸਹੀ ਨਹੀਂ ਹੈ। ਜਦੋਂ ਦੋ ਰਸਾਇਣ ਮਿਲਦੇ ਹਨ ਤਾਂ ਤੀਜਾ ਰਸਾਇਣ ਬਣਦਾ ਹੈ।’’ ਉਨ੍ਹਾਂ ਕਿਹਾ ਕਿ ਇਸ ਦਾ ਤਜਰਬਾ ਪਹਿਲਾਂ ਦੇਖਿਆ ਜਾ ਚੁੱਕਿਆ ਹੈ ਜਦੋਂ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਤੇ ਬਾਅਦ ’ਚ ਸਮਾਜਵਾਦੀ ਪਾਰਟੀ, ਬਸਪਾ ਅਤੇ ਕਾਂਗਰਸ ਇਕੱਠੀਆਂ ਹੋਈਆਂ ਸਨ ਤਾਂ ਭਾਜਪਾ ਨੇ ਚੋਣਾਂ ਜਿੱਤੀਆਂ ਸਨ। ਉਨ੍ਹਾਂ ਕਿਹਾ ਕਿ ਵੋਟ ਬੈਂਕ ਦੇ ਆਧਾਰ ’ਤੇ ਬਣਾਏ ਜਾਂਦੇ ਗੱਠਜੋੜ ਹੁਣ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly