ਨਵੀਂ ਦਿੱਲੀ (ਸਮਾਜ ਵੀਕਲੀ):ਦੇਸ਼ ’ਚ ਪਿਛਲੇ 24 ਘੰਟਿਆਂ ਅੰਦਰ ਕੋਵਿਡ-19 ਦੇ 8895 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ 3,46,33,255 ਹੋ ਗਈ ਹੈ ਜਦਕਿ 2796 ਹੋਰ ਮੌਤਾਂ ਹੋਣ ਨਾਲ ਇਸ ਮਹਾਮਾਰੀ ਕਰਨ ਮਰਨ ਵਾਲਿਆਂ ਦੀ ਗਿਣਤੀ 4,73,326 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਤੋਂ ਪਹਿਲਾਂ ਲੰਘੇ ਸਾਲ 21 ਜੁਲਾਈ ਨੂੰ ਭਾਰਤ ’ਚ ਇੱਕ ਦਿਨ ਅੰਦਰ ਕਰੋਨਾ ਕਾਰਨ 3998 ਮੌਤਾਂ ਹੋਈਆਂ ਸਨ। ਮੰਤਰਾਲੇ ਨੇ ਦੱਸਿਆ ਕਿ ਮੌਤਾਂ ਦੇ 2796 ਮਾਮਲਿਆਂ ’ਚ ਬਿਹਾਰ ਦੇ 2426 ਕੇਸ ਜੋੜੇ ਗਏ ਹਨ ਜਿਨ੍ਹਾਂ ਨੂੰ ਅੱਜ ਅੰਕੜਿਆਂ ’ਚ ਸ਼ਾਮਲ ਕੀਤਾ ਗਿਆ ਹੈ। ਕੇਰਲਾ ’ਚ ਵੀ ਮੌਤਾਂ ਦੇ ਪਿਛਲੇ 263 ਕੇਸ ਸ਼ਾਮਲ ਕੀਤੇ ਗਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly