(ਸਮਾਜ ਵੀਕਲੀ): ਕਾਂਗਰਸ ਨੇ ਨਾਗਾਲੈਂਡ ਦੇ ਦੌਰੇ ’ਤੇ ਜਾਣ ਵਾਲੇ ਚਾਰ ਮੈਂਬਰੀ ਵਫ਼ਦ ਦਾ ਗਠਨ ਕਰ ਦਿੱਤਾ ਹੈ। ਪਾਰਟੀ ਨੇ ਉਨ੍ਹਾਂ ਨੂੰ ਮੋਨ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਵੱਲੋਂ ਮਾਰੇ ਗਏ ਆਮ ਨਾਗਰਿਕਾਂ ਦੇ ਮਾਮਲੇ ਦੀ ਜਾਂਚ ਕਰਨ ਮਗਰੋਂ ਰਿਪੋਰਟ ਇਕ ਹਫ਼ਤੇ ’ਚ ਦੇਣ ਲਈ ਕਿਹਾ ਹੈ। ਵਫ਼ਦ ’ਚ ਪਾਰਟੀ ਦੇ ਸੀਨੀਅਰ ਆਗੂ ਜਿਤੇਂਦਰ ਸਿੰਘ, ਅਜੋਇ ਕੁਮਾਰ, ਗੌਰਵ ਗੋਗੋਈ ਅਤੇ ਐਂਟੋ ਐਂਟਨੀ ਸ਼ਾਮਲ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਫੇਸਬੁੱਕ ’ਤੇ ਕਿਹਾ ਹੈ ਕਿ ਪਾਰਟੀ ਦੇ ਨਾਗਾਲੈਂਡ ’ਚ ਆਗੂਆਂ ਨੇ ਅੱਜ ਸਵੇਰੇ ਮੋਨ ’ਚ ਹੋਏ ਅੰਤਿਮ ਸਸਕਾਰ ’ਚ ਹਿੱਸਾ ਲਿਆ। ਉਨ੍ਹਾਂ ਘਟਨਾ ਦੀ ਨਿਖੇਧੀ ਕਰਦਿਆਂ ਪੀੜਤ ਪਰਿਵਾਰਾਂ ਨਾਲ ਦੁੱਖ ਜਤਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly