ਨਵੀਂ ਦਿੱਲੀ (ਸਮਾਜ ਵੀਕਲੀ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਨੇ ਸੀਡੀਐੱਸ ਬਿਪਿਨ ਰਾਵਤ ਤੇ 12 ਹੋਰਨਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਹੋਈ ਮੌਤ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਦੇਸ਼ ਦੇ ਉੱਚ ਸੁਰੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਵਿਦੇਸ਼ ਮੰਤਰੀ ਐੱਸ.ਜੈਸ਼ੰਕਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਕੇ.ਮਿਸ਼ਰਾ ਤੇ ਕੈਬਨਿਟ ਸਕੱਤਰ ਰਾਜੀਵ ਗਾਬਾ ਵੀ ਮੌਜੂਦ ਸਨ। ਇਸ ਦੌਰਾਨ ਅਗਲੇ ਚੀਫ਼ ਆਫ਼ ਡਿਫੈਂਸ ਸਟਾਫ ਦੀ ਨਿਯੁਕਤੀ ’ਤੇ ਵੀ ਚਰਚਾ ਕੀਤੀ ਗਈ। ਥਲ ਸੈਨਾ ਮੁਖੀ ਜਨਰਲ ਐੱਮ.ਐੱਮ.ਨਰਵਾਣੇ ਨੇ ਵੱਖਰੇ ਤੌਰ ’ਤੇ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly