ਪੰਡੋਰੀ ਫੰਗੂਡ਼ੇ ਵਿੱਚ ਸਮਾਜ ਸੇਵੀ ਜਗਤਾਰ ਸਿੰਘ ਦੀ ਅਗਵਾਈ ‘ਚ ਹੋਇਆ ਪ੍ਰੋਗਰਾਮ (ਸਮਾਜ ਵੀਕਲੀ)
ਸ਼ਾਮ ਚੁਰਾਸੀ (ਕੁਲਦੀਪ ਚੁੰਬਰ)– ਪਿੰਡ ਪੰਡੋਰੀ ਫੰਗੂਡ਼ੇ ਵਿਖੇ ਸਮਾਜ ਸੇਵੀ ਜਗਤਾਰ ਸਿੰਘ ਅਤੇ ਪਿੰਡ ਦੇ ਨੌਜਵਾਨਾਂ ਨੇ ਮਿਲ ਕੇ ਭਾਰਤ ਰਤਨ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਜੀ ਦਾ ਪ੍ਰੀਨਿਰਮਾਣ ਦਿਵਸ ਮਨਾਇਆ। ਇਸ ਮੌਕੇ ਜਗਤਾਰ ਸਿੰਘ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਬਾਬਾ ਸਾਹਿਬ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਅਤਿ ਦੀ ਗ਼ਰੀਬੀ ਅਤੇ ਛੂਆ ਛਾਤ ਦੇ ਹੁੰਦਿਆਂ ਉਨ੍ਹਾਂ ਨੇ ਆਪਣੀ ਪੜ੍ਹਾਈ ਜਾਰੀ ਰੱਖੀ ਤੇ ਦੇਸ਼ ਤੇ ਵਿਦੇਸ਼ ਦੀਆਂ ਵੱਡੀਆਂ ਯੂਨੀਵਰਸਿਟੀਆਂ ਤੋਂ ਡਿਗਰੀਆਂ ਹਾਸਲ ਕੀਤੀਆਂ । ਜਗਤਾਰ ਸਿੰਘ ਜੀ ਨੇ ਪਿੰਡ ਦੇ ਨੌਜਵਾਨਾਂ ਨੂੰ ਬਾਬਾ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਵੀ ਲਿਆ । ਇਸ ਮੌਕੇ ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਵਿਜੈ ਕੁਮਾਰ, ਸੌਰਵ, ਏਕਮਜੋਤ, ਸੰਜੀਵ ਕੁਮਾਰ, ਹੈਪੀ, ਜਸਕਰਨ ਜੱਸੀ ਸਮੇਤ ਕਈ ਹੋਰ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly