ਲਖਨਊ (ਸਮਾਜ ਵੀਕਲੀ): ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਪਿਛਲੀ ਸਮਾਜਵਾਦੀ ਪਾਰਟੀ ਸਰਕਾਰ ਭਰਤੀ ਅਮਲ ਮੌਕੇ ਇਕ ਖਾਸ ਫਿਰਕੇ ਦਾ ਪੱਖ ਪੂਰਦੀ ਸੀ। ਯੋਗੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਲ 2017 ਦੀਆਂ ਅਸੈਂਬਲੀ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਅਗਾਮੀ ਚੋਣਾਂ ਲਈ ‘ਸੁਝਾਵ ਆਪਕਾ ਸੰਕਲਪ ਹਮਾਰਾ’ ਮੁਹਿੰਮ ਤਹਿਤ ਲੋਕਾਂ ਤੋਂ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਯੂਪੀ ਸਰਕਾਰ ਅਜਿਹੀ ਸਰਕਾਰ ਹੈ ਜੋ ਚੋਣ ਵਾਅਦਿਆਂ ਦੀ ਪੂਰਤੀ ਸਬੰਧੀ ਆਪਣਾ ਰਿਪੋਰਟ ਕਾਰਡ ਨਿਯਮਤ ਜਾਰੀ ਕਰਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly