ਲਖੀਮਪੁਰ ਖੀਰੀ ਹਿੰਸਾ: ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਲਈ ਸੰਸਦ ’ਚ ਜ਼ੋਰਦਾਰ ਹੰਗਾਮਾ:ਦੋਵੇਂ ਸਦਨ ਦਿਨ ਭਰ ਲਈ ਉਠਾਏ

Lakhimpur Kheri violence.

ਨਵੀਂ ਦਿੱਲੀ (ਸਮਾਜ ਵੀਕਲੀ):  ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਲਈ  ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਕੀਤੇ ਹੰਗਾਮੇ ਕਾਰਨ ਅੱਜ ਲੋਕ ਸਭਾ ਤੇ ਰਾਜ  ਸਭਾ ਦੀ ਕਾਰਵਾਈ ਨੂੰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਰਾਜ ਸਭਾ ’ਚ 12 ਮੈਂਬਰਾਂ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਰਾਜ ਸਭਾ ਜਦੋਂ ਮੁੜ ਜੁੜੀ ਤਾਂ ਹੰਗਾਮਾ ਜਾਰੀ ਰਿਹਾ ਤੇ ਉਸ ਨੂੰ ਬਾਕੀ ਦੇ ਦਿਨ ਵੀ ਉਠਾਅ ਦਿੱਤਾ ਗਿਆ। ਅਜਿਹੇ ਹਾਲਾਤ ਲੋਕ ਸਭਾ ’ਚ ਵੀ ਰਹੇ ਤੇ ਉਸ ਨੂੰ ਵੀ ਦਿਨ ਭਰ ਲਈ ਉਠਾਅ ਦਿੱਤਾ ਗਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਸਰਕਾਰ ਬੂਸਟਰ ਡੋਜ਼ ਤੇ ਬੱਚਿਆਂ ਦੇ ਟੀਕਾਕਰਨ ਬਾਰੇ ਫੈਸਲਾ ਲਏ: ਗਹਿਲੋਤ
Next articleਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਯੂਪੀ ਵਿਧਾਨ ਸਭਾ ਵਿੱਚ ਹੰਗਾਮਾ