ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਯੂਪੀ ਵਿਧਾਨ ਸਭਾ ਵਿੱਚ ਹੰਗਾਮਾ

ਲਖਨਊ (ਸਮਾਜ ਵੀਕਲੀ):  ਲਖੀਮਪੁਰ ਖੀਰੀ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਨਾ ਕਰਨ ’ਤੇ ਸਪਾ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ  ਉੱਤਰ ਪ੍ਰਦੇਸ਼ ਵਿਧਾਨ ਪਰਿਸ਼ਦ ਦੀ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਜਦੋਂ ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਦਨ ਦੇ ਨੇਤਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਵਿੱਤੀ ਸਾਲ 2022-23 ਲਈ ਗ੍ਰਾਂਟਾਂ ਲਈ ਅੰਤਰਿਮ ਮੰਗਾਂ ਪੇਸ਼ ਕੀਤੀਆਂ। ਇਸ ਦੌਰਾਨ ਸਪਾ ਮੈਂਬਰ ਨਰੇਸ਼ ਉੱਤਮ ਪਟੇਲ ਨੇ ਲਖੀਮਪੁਰ ਖੀਰੀ  ਮਾਮਲੇ ਵਿੱਚ  ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਨਾ ਕੀਤੇ ਜਾਣ ‘ਤੇ ਸਵਾਲ ਉਠਾਇਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਖੀਰੀ ਹਿੰਸਾ: ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਲਈ ਸੰਸਦ ’ਚ ਜ਼ੋਰਦਾਰ ਹੰਗਾਮਾ:ਦੋਵੇਂ ਸਦਨ ਦਿਨ ਭਰ ਲਈ ਉਠਾਏ
Next articleਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ