ਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਬਣਾਈ, ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ

ਚੰਡੀਗੜ੍ਹ (ਸਮਾਜ ਵੀਕਲੀ):  ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਇਥੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ| ਉਨ੍ਹਾਂ ਇਸ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ| ਇਹ ਪਾਰਟੀ ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਅਸੀਂ ਸੰਯੁਕਤ ਸੰਘਰਸ਼ ਪਾਰਟੀ ਦੀ ਸ਼ੁਰੂਆਤ ਕਰ ਰਹੇ ਹਾਂ ਤੇ ਇਹ ਪਾਰਟੀ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।’ ਸ੍ਰੀ ਚੜੂਨੀ, ਜੋ ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਵੀ ਹਨ, ਨੇ ਕਿਹਾ,‘ਸਾਡਾ ਉਦੇਸ਼ ਰਾਜਨੀਤੀ ਨੂੰ ਸ਼ੁੱਧ ਕਰਨਾ ਅਤੇ ਚੰਗੇ ਲੋਕਾਂ ਨੂੰ ਅੱਗੇ ਲਿਆਉਣਾ ਹੋਵੇਗਾ।’ ਸਿਆਸੀ ਆਗੂਆਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗਰੀਬਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਮਾਏਦਾਰਾਂ ਦੇ ਹੱਕ ਵਿੱਚ ਨੀਤੀਆਂ ਘੜੀਆਂ। ਉਨ੍ਹਾਂ ਦੀ ਪਾਰਟੀ ਧਰਮ ਨਿਰਪੱ ਹੋਵੇਗੀ ਅਤੇ ਇਹ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦੀ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਕੋਸ਼ਿਸ਼ ਕਰੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleAfghan residents claim Pak wants to take more land near Kunar river
Next articleਓਮੀਕਰੋਨ ਨੂੰ ਰੋਕਣ ਲਈ ਦੇਸ਼ ਤੁਰੰਤ ਜਨਤਕ ਸਿਹਤ ਸਹੂਲਤਾਂ ਵਧਾਉਣ: ਵਿਸ਼ਵ ਸਿਹਤ ਸੰਗਠਨ