ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਇਤਿਹਾਸਕ: ਤੋਮਰ

ਗੁਰੂਗ੍ਰਾਮ (ਸਮਾਜ ਵੀਕਲੀ):  ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਭਾਵੇਂ ਰੱਦ ਹੋ ਗਏ ਹਨ ਪਰ ਭਾਜਪਾ ਵਰਕਰ ਇਨ੍ਹਾਂ ਦੇ ਫਾਇਦੇ ਕਿਸਾਨਾਂ ਨੂੰ ਦੱਸਣਾ ਜਾਰੀ ਰੱਖਣਗੇ। ਭਾਜਪਾ ਦੀ ਕਿਸਾਨ ਮੋਰਚਾ ਮੀਟਿੰਗ ਨੂੰ ਇਥੇ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਅਸੀਂ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਅਤੇ ਉਨ੍ਹਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ।’’ ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦਾ ਪੰਜ ਸੂਬਿਆਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ’ਚ ਜਿੱਤ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਮਐੱਸਪੀ ਫ਼ਸਲ ਦੀ ਲਾਗਤ ’ਤੇ ਡੇਢ ਗੁਣਾ ਵਧਾ ਦਿੱਤੀ ਹੈ ਜਦਕਿ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਕਿਸਾਨਾਂ ਨੂੰ 16 ਲੱਖ ਕਰੋੜ ਰੁਪਏ ਦੇ ਫ਼ਸਲੀ ਕਰਜ਼ੇ ਮੁਹੱਈਆ ਕਰਵਾਏ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੋਣਾਂ ਕਾਰਨ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼: ਚੰਨੀ
Next articleਸਰਦਾਰ ਪਟੇਲ ਜਿਊਂਦੇ ਹੁੰਦੇ ਤਾਂ ਗੋਆ ਨੂੰ ਆਜ਼ਾਦੀ ਬਹੁਤ ਪਹਿਲਾਂ ਮਿਲ ਜਾਂਦੀ: ਮੋਦੀ