ਪੇਈਚਿੰਗ (ਸਮਾਜ ਵੀਕਲੀ): ਚੀਨ ਨੇ ਅਜ਼ਰਾ ਜ਼ਿਆ ਦੀ ਨਿਯੁਕਤੀ ਉਤੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਉਹ ਇਸ ਅਹੁਦੇ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਤੇ ਇਹ ਚੀਨ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਿੱਬਤ ਦੇ ਮਾਮਲੇ ਉਨ੍ਹਾਂ ਦੇ ਘਰੇਲੂ ਹਨ ਤੇ ਇਨ੍ਹਾਂ ਵਿਚ ਵਿਦੇਸ਼ੀ ਦਖ਼ਲ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੋਆਰਡੀਨੇਟਰ ਲਾ ਕੇ ਅਮਰੀਕਾ ਚੀਨ ਦੇ ਮਾਮਲਿਆਂ ਵਿਚ ਦਖ਼ਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਕੇ ਤਿੱਬਤ ਨੂੰ ਚੀਨ ਦਾ ਹਿੱਸਾ ਮੰਨੇ। ਚੀਨ ਨੇ ਕਿਹਾ ਕਿ ਤਿੱਬਤ ਵਿਚ ਲੋਕ ਖ਼ੁਸ਼ ਹਨ ਤੇ ਅਮਰੀਕਾ ਨੂੰ ਫ਼ਿਕਰ ਕਰਨ ਦੀ ਲੋੜ ਨਹੀਂ ਹੈ।