ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਨੇ ਸ਼ਨਿਚਰਵਾਰ ਨੂੰ ਕਥਿਤ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਾਲੀਆ ਰੱਦ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਵਾਪਸ ਲਿਆਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਕਾਂਗਰਸ ਨੇ ਇਸ ਦੇ ਮੱਦੇਨਜ਼ਰ ਅਗਾਮੀ ਚੋਣਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਨੇ ਖੇਤ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਸ਼ੁੱਕਰਵਾਰ ਨੂੰ ਇੱਕ ਸਮਾਗਮ ਵਿੱਚ ਖੇਤੀ ਕਾਨੂੰਨਾਂ ਸਬੰਧੀ ਕੀਤੀ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸੇਧਿਆ ਹੈ।
ਤੋਮਰ ਨੇ ਕਿਹਾ ਸੀ, ‘‘ਸਰਕਾਰ ਇੱਕ ਕਦਮ ਪਿੱਛੇ ਹਟੀ ਅਤੇ ‘ਫਿਰ ਅੱਗੇ ਵਧੇਗੀ।’’ ਖੇਤੀ ਕਾਨੂੰਨਾਂ ਨੂੰ ਅਜ਼ਾਦੀ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਖੇਤੀ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਮੰਗੀ ‘‘ਮੁਆਫ਼ੀ’’ ਦੀ ‘‘ਤੌਹੀਨ’’ ਕੀਤੀ ਹੈ, ‘‘ਇਹ ਨਿੰਦਣਯੋਗ ਹੈ।’’ ਉਨ੍ਹਾਂ ਕਿਹਾ, ‘‘ਜੇਕਰ ਕਿਸਾਨ ਵਿਰੋਧੀ ਕਾਨੂੰਨ ਦੁਬਾਰਾ ਲਿਆਂਦੇ ਗੲੇ ਤਾਂ ‘‘ਅੰਨਦਾਤਿਆਂ’’ ਵੱਲੋਂ ਸੱਤਿਆਗ੍ਰਿਹ ਫਿਰ ਸ਼ੁਰੂ ਕੀਤਾ ਜਾਵੇਗਾ।’’ ਜ਼ਿਕਰਯੋਗ ਹੈ ਤੋਮਰ ਨੇ ਨਾਗਪੁਰ ਵਿੱਚ ਇੱਕ ਸਮਾਗਮ ਮੌਕੇ ਬੋਲਦਿਆਂ ਖੇਤੀ ਕਾਨੂੰਨਾਂ ਨੂੰ ਆਜ਼ਾਦੀ ਮਗਰੋਂ ਸਰਕਾਰ ਵੱਲੋਂ ਲਿਆਂਦਾ ਵੱਡਾ ਸੁਧਾਰ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਰਕਾਰ ਨਿਰਾਸ਼ ਨਹੀਂ ਹੋਈ ਹੈ ਅਤੇ ਖੇਤੀ ਕਾਨੂੰਨ ਦੁਬਾਰਾ ਲਿਆ ਸਕਦੀ ਹੈ, ਕਿਉਂਕਿ ‘‘ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ’’ ਹਨ।
ਕਾਂਗਰਸ ਦੇ ਤਰਜਮਾਨ ਨੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਤੋਮਰ ਦੇ ਬਿਆਨ ਨਾਲ ਤਿੰਨ ‘‘ਕਿਸਾਨ ਵਿਰੋਧੀ’’ ਖੇਤੀ ਕਾਨੂੰਨ ਵਾਪਸ ਲਿਆਉਣ ਦੀਅ ‘ਠੋਸ ਯੋਜਨਾ’ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ, ‘‘ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਚੋਣਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਫ਼ੀ ਮੰਗੀ ਸੀ ਅਤੇ ਸੰਸਦ ਨੇ ਤਿੰਨੋਂ ਕਾਲੇ ਕਾਨੂੰਨ ਰੱਦ ਕਰ ਦਿੱਤੇ ਸਨ।’’ ਉਨ੍ਹਾਂ ਕਿਹਾ, ‘‘ਸਾਨੂੰ ਉਦੋਂ ਵੀ ਪ੍ਰਧਾਨ ਮੰਤਰੀ, ਭਾਜਪਾ, ਆਰਐੱਸਐੱਸ ਅਤੇ ਮੋਦੀ ਸਰਕਾਰ ਦੇ ਇਰਾਦਿਆਂ ’ਤੇ ਸ਼ੱਕ ਸੀ। ਕਾਨੂੰਨ ਰੱਦ ਹੋਣ ਤੋਂ ਤੁਰੰਤ ਮਗਰੋਂ ਭਾਜਪਾ ਦੇ ਕਈ ਨੇਤਾਵਾਂ ਨੇ ਬਿਆਨ ਦਿੱਤੇ ਸਨ, ਜਿਹੜੇ ਖੇਤੀ ਕਾਨੂੰਨ ਵਾਪਸ ਲਿਆਉਣ ਵੱਲ ਇਸ਼ਾਰਾ ਕਰਦੇ ਸਨ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly