15 ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਨ 3 ਜਨਵਰੀ ਤੋਂ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਦੇ ਨਾਂ ਸੰਬੋਧਨ ਕਰਦਿਆਂ ਲੋਕਾਂ ਨੂੰ ਆਉਂਦੇ ਨਵੇਂ ਸਾਲ ਦੇ ਜਸ਼ਨਾਂ/ਤਿਉਹਾਰਾਂ ਦੌਰਾਨ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਤੋਂ ਚੌਕਸ ਤੇ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 15-18 ਸਾਲ ਤੱਕ ਦੇ ਬੱਚਿਆਂ ਦਾ ਕਰੋਨਾ ਰੋਕੂ ਟੀਕਾਕਰਨ ਪ੍ਰੋਗਰਾਮ 3 ਜਨਵਰੀ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਵਿਗਿਆਨੀ ਓਮੀਕਰੋਨ ਦੇ ਟਾਕਰੇ ਲਈ ਖੋਜ ਦੇ ਕੰਮ ’ਚ ਜੁਟੇ ਹੋਏ ਹਨ। ਉਨ੍ਹਾਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸਥਿਤੀ ਤੋਂ ਘਬਰਾਉਣ ਨਾ ਅਤੇ ਮਾਸਕ ਪਹਿਨਦੇ ਰਹਿਣੇ ਤੇ ਹੱਥ ਧੋਂਦੇ ਰਹਿਣ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਹਸਪਤਾਲਾਂ ’ਚ ਆਕਸੀਜਨ ਤੇ ਬੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਹੈ ਅਤੇ ਨੇਜ਼ਲ ਤੇ ਡੀਐੱਨਏ ਵੈਕਸੀਨ ਵੀ ਜਲਦੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਨੂੰ ਕਰੋਨਾਵਾਇਰਸ ਤੋਂ ਬਚਾਅ ਲਈ 10 ਜਨਵਰੀ ਤੋਂ ਤੀਜੀ ਡੋਜ਼ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ 90 ਫੀਸਦ ਤੋਂ ਵੱਧ ਯੋਗ ਅਬਾਦੀ ਨੂੰ ਕਰੋਨਾ ਰੋਕੂ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਰ ਤੇ ਅਫਵਾਹਾਂ ਤੋਂ ਬਚਣ। ਉਨ੍ਹਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਡਾਕਟਰ ਦੀ ਸਲਾਹ ਮੁਤਾਬਕ ਕੋਵਿਡ ਵੈਕਸੀਨ ਦੀ ਤੀਜ਼ੀ ਡੋਜ਼ ਦਿੱਤੀ ਜਾ ਸਕਦੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੋਮਰ ਨੇ ਖੇਤੀ ਬਿੱਲ ਮੁੜ ਲਿਆਉਣ ਦੇ ਦਿੱਤੇ ਸੰਕੇਤ
Next articleਇਕਸਾਰ ਜੁਡੀਸ਼ਲ ਕੋਡ ਲਾਗੂ ਕਰਨ ਲਈ ਸੁਪਰੀਮ ਕੋਰਟ ’ਚ ਅਰਜ਼ੀ