ਪਟਿਆਲਾ/ਬਨੂੜ (ਸਮਾਜ ਵੀਕਲੀ): ਜ਼ਿਲ੍ਹਾ ਪੁਲੀਸ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਲਈ ਕੰਮ ਕਰਦਿਆਂ ਖ਼ਾਲਿਸਤਾਨ ਦਾ ਪ੍ਰਚਾਰ ਪਾਸਾਰ ਕਰਦੇ ਮਾਂ-ਪੁੱਤ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਮਹਿਲਾ ਦਾ ਜੇਠ ਮਨਜੀਤ ਸਿੰਘ ਬੱਬਰ ਖਾਲਸਾ ਦਾ ਏਰੀਆ ਕਮਾਂਡਰ ਸੀ ਤੇ ਅਤਿਵਾਦ ਸਮੇਂ ਮਾਰਿਆ ਗਿਆ ਸੀ। ਪੁਲੀਸ ਟੀਮ ਨੇ ਮੁਲਜ਼ਮਾਂ ਨੂੰ ਇਕ ਨਾਕੇ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਦਰਗਾਪੁਰ ਦੇ ਮੂਲ ਵਾਸੀ ਜਸਬੀਰ ਕੌਰ ਅਤੇ ਉਸ ਦੇ ਪੁੱਤਰ ਜਗਮੀਤ ਸਿੰਘ (ਹੁਣ ਵਾਸੀ ਬਨੂੜ) ਤੇ ਰਵਿੰਦਰ ਸਿੰਘ ਵਾਸੀ ਪਿੰਡ ਜੱਸੜਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਦੱਸੀ ਗਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਖਾਲਿਸਤਾਨ ਪੱਖੀ ਅਤੇ ਦੇਸ਼ ਵਿਰੋਧੀ ਸਮੱਗਰੀ ਬਰਾਮਦ ਕੀਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly